ਜਲੰਧਰ,10 ਮਈ- ਜਲੰਧਰ ਜ਼ਿਮਨੀ ਚੋਣ ਲਈ ਪੁਲੀਸ ਨੇ ਭਾਵੇਂ ਅਮਨ-ਅਮਾਨ ਨਾਲ ਚੋਣਾਂ ਕਰਵਾਉਣ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਸਨ ਪਰ ਦੋ ਦਰਜਨ ਤੋਂ ਵੱਧ ਥਾਵਾਂ ’ਤੇ ਕਾਂਗਰਸ ਤੇ ਅਕਾਲੀ ਦਲ ਦੇ ਆਗੂਆਂ ਨੇ ਬਹਾਰੋਂ ਆਏ ਆਪ ਆਗੂਆਂ ਤੇ ਵਰਕਰਾਂ ਨੂੰ ਪੁਲੀਸ ਦੇ ਹਵਾਲੇ ਕੀਤਾ। ਇਸ ਦੌਰਾਨ ਪੁਲੀਸ ਨੇ ਉਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਤਾਂ ਕਰ ਲਿਆ ਪਰ ਬਾਅਦ ’ਚ ਜ਼ਮਾਨਤ ’ਤੇ ਛੱਡ ਦਿੱਤਾ।ਸ਼ਾਹਕੋਟ ਹਲਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਪਿੰਡ ਰੂਪੇਵਾਲ ਬੂਥ ਨੰਬਰ 92 ਤੋਂ ਬਾਬਾ ਬਕਾਲਾ ਤੋਂ ਆਪ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਘੇਰ ਲਿਆ ਤੇ ਉਨ੍ਹਾਂ ਨੂੰ ਪੁਲੀਸ ਦੇ ਹਵਾਲੇ ਕੀਤਾ। ਹਰਦੇਵ ਸਿੰਘ ਲਾਡੀ ਨੇ ਕਿ ਉਹ ਆਪਣੇ ਹਲਕੇ ਵਿੱੱਚ ਗੁੰਡਾਗਰਦੀ ਨਹੀਂ ਚੱਲਣ ਦੇਣਗੇ। ਵਿਧਾਇਕ ਲਾਡੀ ਨੇ ਮੌਕੇ ’ਤੇ ਐੱਸਐੱਚਓ ਸ਼ਾਹਕੋਟ ਤੇ ਡੀਐੱਸਪੀ ਨੂੰ ਫੋਨ ਕੀਤਾ ਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ।

You must be logged in to post a comment Login