ਜਸਟਿਸ ਡੀਵਾਈ ਚੰਦਰਚੂੜ ਨੇ ਦੇਸ਼ 50ਵੇਂ ਸੀਜੇਆਈ ਵਜੋਂ ਸਹੁੰ ਚੁੱਕੀ

ਜਸਟਿਸ ਡੀਵਾਈ ਚੰਦਰਚੂੜ ਨੇ ਦੇਸ਼ 50ਵੇਂ ਸੀਜੇਆਈ ਵਜੋਂ ਸਹੁੰ ਚੁੱਕੀ

ਨਵੀਂ ਦਿੱਲੀ, 9 ਨਵੰਬਰ- ਜਸਟਿਸ ਧਨੰਜੇ ਵਾਈ. ਚੰਦਰਚੂੜ ਨੇ ਅੱਜ ਦੇਸ਼ ਦੇ 50ਵੇਂ ਚੀਫ਼ ਜਸਟਿਸ (ਸੀਜੇਆਈ) ਵਜੋਂ ਅਹੁਦੇ ਦੀ ਸਹੁੰ ਚੁੱਕੀ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਸਮਾਗਮ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਹ ਜਸਟਿਸ ਉਦੈ ਉਮੇਸ਼ ਲਲਿਤ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 8 ਨਵੰਬਰ ਨੂੰ ਖਤਮ ਹੋਇਆ ਸੀ। ਜਸਟਿਸ ਚੰਦਰਚੂੜ 10 ਨਵੰਬਰ 2024 ਤੱਕ ਦੋ ਸਾਲਾਂ ਲਈ ਇਸ ਅਹੁਦੇ ‘ਤੇ ਰਹਿਣਗੇ।

You must be logged in to post a comment Login