ਜਸਟਿਸ ਵਰਮਾ ਦੇ ਅਲਾਹਾਬਾਦ ਹਾਈ ਕੋਰਟ ਵਿੱਚ ਤਬਾਦਲੇ ਦਾ ਨੋਟੀਫਿਕੇਸ਼ਨ ਜਾਰੀ

ਜਸਟਿਸ ਵਰਮਾ ਦੇ ਅਲਾਹਾਬਾਦ ਹਾਈ ਕੋਰਟ ਵਿੱਚ ਤਬਾਦਲੇ ਦਾ ਨੋਟੀਫਿਕੇਸ਼ਨ ਜਾਰੀ

ਨਵੀਂ ਦਿੱਲੀ, 28 ਮਾਰਚ : ਸਰਕਾਰ ਨੇ ਦਿੱਲੀ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਦੇ ਉਨ੍ਹਾਂ ਦੇ ਪਿਤਰੀ ਕੇਡਰ ਅਲਾਹਾਬਾਦ ਹਾਈ ਕੋਰਟ ਵਿੱਚ ਤਬਾਦਲੇ ਦਾ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਨੋਟੀਫਿਕੇਸ਼ਨ ਉਨ੍ਹਾਂ ਦੇ ਸਰਕਾਰੀ ਨਿਵਾਸ ਤੋਂ ਭਾਰੀ ਮਾਤਰਾ ਵਿੱਚ ਨਗਦੀ ਮਿਲਣ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਇਹ ਨੋਟੀਫਿਕੇਸ਼ਨ ਕਾਨੂੰਨ ਮੰਤਰਾਲੇ ਨੇ ਜਾਰੀ ਕੀਤਾ। ਇਸ ਤੋਂ ਪਹਿਲਾਂ ਸਰਵਉਚ ਅਦਾਲਤ ਕੌਲਿਜੀਅਮ ਨੇ ਵਰਮਾ ਦੇ ਤਬਾਦਲੇ ਦੀ ਸਿਫ਼ਾਰਸ਼ ਕਰਦੇ ਹੋਏ ਦਾਅਵਾ ਕੀਤਾ ਸੀ ਕਿ ਇਹ 14 ਮਾਰਚ ਦੀ ਰਾਤ ਨੂੰ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਜਸਟਿਸ ਵਰਮਾ ਦੇ ਘਰ ਤੋਂ ਕਥਿਤ ਨਕਦੀ ਦੀ ਬਰਾਮਦਗੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਲੋਂ ਦਿੱਤੇ ਗਏ ਅੰਦਰੂਨੀ ਜਾਂਚ ਦੇ ਹੁਕਮ ਤੋਂ ਵੱਖਰਾ ਸੀ।

You must be logged in to post a comment Login