ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਸਰਹਾਲੀ ’ਤੇ ਤੜਕਸਾਰ ਰਾਕੇਟ ਹਮਲਾ

ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਸਰਹਾਲੀ ’ਤੇ ਤੜਕਸਾਰ ਰਾਕੇਟ ਹਮਲਾ

ਪੱਟੀ, 10 – ਨੇੜਲੇ ਥਾਣਾ ਸਰਹਾਲੀ ਅੰਦਰ ਅੱਜ ਤੜਕਸਾਰ ਅਣਪਛਾਤਿਆਂ ਨੇ ਰਾਕੇਟ ਨਾਲ ਹਮਲਾ ਕੀਤਾ। ਹਮਲੇ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਰਾਕੇਟ ਥਾਣੇ ਦੇ ਸਾਂਝ ਕੇਂਦਰ ਦੀ ਇਮਾਰਤ ਵਿਚ ਲੱਗਾ, ਜਿਸ ਨਾਲ ਪੁਲੀਸ ਸਾਂਝ ਕੇਂਦਰ ਦੇ ਸ਼ੀਸ਼ੇ ਟੁੱਟ ਗਏ। ਜ਼ਿਲ੍ਹਾ ਤਰਨਤਾਰਨ ਦੇ ਪੁਲੀਸ ਅਧਿਕਾਰੀ ਥਾਣਾ ਸਰਹਾਲੀ ਅੰਦਰ ਪਹੁੰਚ ਚੁੱਕੇ ਹਨ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਵੱਲੋਂ ਥਾਣੇ ਦੇ ਗੇਟ ਨੂੰ ਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਕੋਈ ਬਾਹਰੀ ਵਿਅਕਤੀ ਥਾਣੇ ਅੰਦਰ ਦਾਖਲ ਨਾ ਹੋ ਸਕੇ। ਫਿਲਹਾਲ ਇਸ ਮਾਮਲੇ ’ਤੇ ਕੋਈ ਵੀ ਪੁਲੀਸ ਅਧਿਕਾਰੀ ਗੱਲਬਾਤ ਕਰਨ ਲਈ ਸਾਹਮਣੇ ਨਹੀਂ ਆ ਰਿਹਾ ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਮੁਹਾਲੀ ਅੰਦਰ ਪੁਲੀਸ ਦੇ ਖ਼ੁਫੀਆ ਦਫਤਰ ਉਪਰ ਹਮਲੇ ਦੇ ਤਾਰ ਵੀ ਪੱਟੀ ਇਲਾਕੇ ਨਾਲ ਜੁੜੇ ਸਨ।

You must be logged in to post a comment Login