ਜੀ-20 ਸਿਖ਼ਰ ਸੰਮੇਲਨ ਦੀਆਂ ਤਿਆਰੀਆਂ ਉਪਰ ਖਰਚੇ ਜਾਣਗੇ 1084 ਕਰੋੜ ਰੁਪਏ

ਜੀ-20 ਸਿਖ਼ਰ ਸੰਮੇਲਨ ਦੀਆਂ ਤਿਆਰੀਆਂ ਉਪਰ ਖਰਚੇ ਜਾਣਗੇ 1084 ਕਰੋੜ ਰੁਪਏ

ਨਵੀਂ ਦਿੱਲੀ, 14 ਫਰਵਰੀ- ਦਿੱਲੀ ਸਰਕਾਰ ਦੀਆਂ ਵੱਖ-ਵੱਖ ਏਜੰਸੀਆਂ ਵੱਲੋਂ ਆਉਣ ਵਾਲੇ ਮਹੀਨਿਆਂ ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਹੋਣ ਵਾਲੇ ਜੀ-20 ਸੰਮੇਲਨ ਅਤੇ ਇਸ ਨਾਲ ਸਬੰਧਤ ਸਮਾਗਮਾਂ ਦੀਆਂ ਤਿਆਰੀਆਂ ਲਈ 1,000 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾਣ ਦਾ ਅਨੁਮਾਨ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਨਵੀਂ ਦਿੱਲੀ ਨਗਰ ਨਿਗਮ (ਐੱਨਡੀਐੱਮਸੀ) ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਤੋਂ ਇਲਾਵਾ ਸੁੰਦਰੀਕਰਨ ਦੇ ਕੰਮ ਅਤੇ ਇਸ ਤਰ੍ਹਾਂ ਦੀਆਂ ਹੋਰ ਤਿਆਰੀਆਂ ‘ਤੇ 1,084 ਕਰੋੜ ਰੁਪਏ ਖਰਚ ਕੀਤੇ ਜਾਣਗੇ। ਦਿੱਲੀ ਜੀ-20 ਦੇਸ਼ਾਂ ਦੀ ਮੁੱਖ ਸਿਖ਼ਰ ਬੈਠਕ ਅਤੇ ਸੱਤ ਹੋਰ ਸਬੰਧਿਤ ਸਮਾਗਮਾਂ ਦੀ ਮੇਜ਼ਬਾਨੀ ਕਰੇਗੀ। ਮਾਰਚ ਤੋਂ ਰਾਸ਼ਟਰੀ ਰਾਜਧਾਨੀ ਵਿੱਚ ਜੀ-20 ਸਮਾਗਮ ਕੀਤੇ ਜਾਣਗੇ।

You must be logged in to post a comment Login