ਜੁਮਲਿਆਂ ਨਾਲ ਨ੍ਹੀਂ ਹੋਣੀ ਕਿਸਾਨਾਂ ਦੀ ਆਮਦਨ ਦੁੱਗਣੀ : ਮਨੋਹਮਨ ਸਿੰਘ

ਜੁਮਲਿਆਂ ਨਾਲ ਨ੍ਹੀਂ ਹੋਣੀ ਕਿਸਾਨਾਂ ਦੀ ਆਮਦਨ ਦੁੱਗਣੀ : ਮਨੋਹਮਨ ਸਿੰਘ

ਨਵੀਂ ਦਿੱਲੀ : ਅਪਣੀ ਚੁੱਪ ਕਾਰਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਰਹਿਣ ਵਾਲੇ ਸਾਬਕਾ ਪ੍ਰਧਾਨ ਮੰਤਰੀ ਅਤੇ ਉੱਘੇ ਅਰਥ ਸ਼ਾਸਤਰੀ ਡਾਕਟਰ ਮਨਮੋਹਨ ਸਿੰਘ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁਧ ਹਮਲਾਵਰ ਨਜ਼ਰ ਆਏ। ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਮਨਮੋਹਨ ਸਿੰਘ ਨੇ ਭਾਜਪਾ ਦੀ ਜੁਮਲੇਬਾਜ਼ੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਜਮ ਕੇ ਨਿਸ਼ਾਨਾ ਸਾਧਿਆ।
ਸਾਬਕਾ ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਾਅਦੇ ‘ਤੇ ਬੋਲਦਿਆਂ ਕਿਹਾ ਕਿ ਖੇਤੀ ਵਿਚ 14 ਫ਼ੀਸਦੀ ਦੀ ਵਿਕਾਸ ਦਰ ਹਾਸਲ ਕੀਤੇ ਬਿਨਾ ਇਹ ਸੰਭਵ ਨਹੀਂ ਹੈ। ਐਤਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਨਵ ਨਿਯੁਕਤ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ। ਇਸ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਸਿਆ ਕਿ ਮਨਮੋਹਨ ਸਿੰਘ ਨੇ ਵਿਕਾਸ ਦੇ ਲਈ ਮਜ਼ਬੂਤ ਨੀਤੀ ਫ੍ਰੇਮਵਰਕ ਬਣਾਉਣ ਦੀ ਬਜਾਏ ਜੁਮਲੇਬਾਜ਼ੀ ਨੂੰ ਲੈ ਕੇ ਪੀਐਮ ਮੋਦੀ ‘ਤੇ ਨਿਸ਼ਾਨਾ ਸਾਧਿਆ।

You must be logged in to post a comment Login