ਜੇਡੀ (ਐੱਸ) ਦੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਜੇਡੀ (ਐੱਸ) ਦੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਬੈਂਗਲੂਰੂ, 19 ਮਈ- ਬੈਂਗਲੁਰੂ ਵਿੱਚ ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਕਰਨ ਵਾਲੀ ਵਿਸ਼ੇਸ਼ ਅਦਾਲਤ ਨੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਜਨਤਾ ਦਲ (ਸੈਕੂਲਰ) ਦੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਖਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਇਹ ਵਾਰੰਟ ਸ਼ਨਿੱਚਰਵਾਰ ਨੂੰ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪ੍ਰਜਵਲ ਦੇ ਪਿਤਾ ਤੇ ਹੋਲੇਨਰਸੀਪੁਰਾ ਤੋਂ ਵਿਧਾਇਕ ਐੱਚਡੀ ਰੇਵੰਨਾ ਵੀ ਮੁਲਜ਼ਮ ਹੈ। ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵਗੌੜਾ ਦਾ ਪੁੱਤਰ ਐੱਚਡੀ ਰੇਵੰਨਾ ਇੱਕ ਔਰਤ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਸੱਤ ਦਿਨ ਜੇਲ੍ਹ ਵਿੱਚ ਰਹਿਣ ਮਗਰੋਂ ਜ਼ਮਾਨਤ ’ਤੇ ਹੈ। ਹਾਸਨ ਲੋਕ ਸਭਾ ਸੀਟ ਤੋਂ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਦੇ ਉਮੀਦਵਾਰ ਪ੍ਰਜਵਲ ਖਿਲਾਫ਼ ਤਿੰਨ ਔਰਤਾਂ ਨੇ ਜਿਨਸੀ ਸ਼ੋਸ਼ਣ ਦੇ ਤਿੰਨ ਮਾਮਲੇ ਦਰਜ ਕਰਵਾਏ ਹਨ। ਪ੍ਰਜਵਲ ਫਿਲਹਾਲ ਫ਼ਰਾਰ ਹੈ ਅਤੇ ਇੰਟਰਪੋਲ ਨੇ ਉਸ ਖਿਲਾਫ਼ ‘ਬਲੂ ਕਾਰਨਰ ਨੋਟਿਸ’ ਜਾਰੀ ਕੀਤਾ ਹੈ।

You must be logged in to post a comment Login