ਜੋਧਪੁਰ ਜੇਲ੍ਹ ‘ਚ ਬੰਦ ਕੈਦੀਆਂ ਨੂੰ ਕੈਪਟਨ ਸਰਕਾਰ ਨੇ ਮੁਆਵਜ਼ੇ ਦੇ ਵੰਡੇ ਚੈੱਕ

ਜੋਧਪੁਰ ਜੇਲ੍ਹ ‘ਚ ਬੰਦ ਕੈਦੀਆਂ ਨੂੰ ਕੈਪਟਨ ਸਰਕਾਰ ਨੇ ਮੁਆਵਜ਼ੇ ਦੇ ਵੰਡੇ ਚੈੱਕ

ਜੋਧਪੁਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋਧਪੁਰ ਜੇਲ੍ਹ ਦੇ ਕੈਦੀਆਂ ਲਈ 2.16 ਕਰੋੜ ਰੁਪਏ ਦੇ ਮੁਆਵਜ਼ੇ ਦੀ ਰਕਮ ਜਾਰੀ ਕੀਤੀ ਹੈ।ਬੀਤੇ ਦਿਨੀਂ ਕੈਪਟਨ ਨੇ ਕਿਹਾ ਸੀ ਕਿ ਉਹਨਾਂ ਦੀ ਸਰਕਾਰ ਜੋਧਪੁਰ ਜੇਲ੍ਹ ਦੇ ਬੰਦੀਆਂ ਲਈ ਅਦਾਲਤ ਵੱਲੋਂ ਜਾਰੀ ਹਦਾਇਤ ਅਨੁਸਾਰ ਆਪਣੇ ਹਿੱਸੇ ਦਾ ਮੁਆਵਜ਼ਾ ਜਰੂਰ ਦੇਵੇਗੀ।ਜਿਸ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਕੈਪਟਨ ਅਮਰਿੰਦਰ ਸਿੰਘ ਨੇ 2.16 ਕਰੋੜ ਰੁਪਏ ਦੇ ਮੁਆਵਜ਼ੇ ਦੀ ਰਕਮ ਜਾਰੀ ਕੀਤੀ।ਇਸ ਤੋਂ ਬਿਨਾਂ ਉਹਨਾਂ ਨੇ ਇਹ ਵੀ ਕਿਹਾ ਕਿ ਇਹ ਬੰਦੀ ਸਿੰਘ ਬਿਨਾਂ ਕਿਸੇ ਗਲਤੀ ਤੋਂ ਹੀ ਦੁੱਖ ਝੱਲ ਰਹੇ ਹਨ,ਪੰਜਾਬ ਸਰਕਾਰ ਇਹਨਾਂ ਨੂੰ ਹਰ ਸੰਭਵ ਮਦਦ ਦੇਵੇਗੀ। ਜਿਕਰਯੋਗ ਹੈ ਕਿ ਜੂਨ 1984 ਵੇਲੇ ਜੋਧਪੁਰ ਜੇਲ੍ਹ ‘ਚ ਬੰਦ ਕੈਦੀਆਂ ਦਾ ਵਫ਼ਦ ਕੁਝ ਦਿਨ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ ਸੀ।ਜਿਸ ‘ਚ ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਸੀ ਕਿ ਉਹਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਨੂੰ ਭਰੋਸਾ ਦਿੱਤਾ ਸੀ ਕਿ ਉਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਆਵਜ਼ੇ ਦਾ ਬਣਦਾ ਪੂਰਾ ਹਿੱਸਾ ਜਰੂਰ ਦਿੱਤਾ ਜਾਵੇਗਾ। ਇਸ ਤੋਂ ਬਿਨਾਂ ਉਹਨਾਂ ਨੇ ਕਿਹਾ ਕਿ 40 ਕੈਦੀਆਂ ਨੇ ਹੀ ਮੁਆਵਜ਼ੇ ਲਈ ਅਪੀਲ ਕੀਤੀ ਸੀ ਜਦੋਂ ਕਿ ਬਾਕੀ ਦੇ ਤਕਰੀਬਨ 325 ਕੈਦੀ ਸਿੰਘ ਵੀ ਇਸ ਮੁਆਵਜ਼ੇ ਦੇ ਹੱਕਦਾਰ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਬਾਕੀ ਦੇ ਤਕਰੀਬਨ 325 ਬੰਦੀ ਸਿੰਘਾਂ ਨੂੰ ਮੁਆਵਜ਼ੇ ਦੀ ਅਦਾਇਗੀ ਕਰੇਗੀ।ਇਸ ਤੋਂ ਬਿਨਾਂ ਉਹਨਾਂ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਨਗੇ ਕਿ ਉਹ ਇਹਨਾਂ ਸਿੰਘਾਂ ਨੂੰ ਮੁਆਵਜ਼ੇ ਦੀ ਅਦਾਇਗੀ ਕਰਨ ਤਾਂ ਜੋ ਇਹ ਸਿੰਘ ਲੰਮੇ ਸਮੇਂ ਤੋਂ ਜੋ ਦੁੱਖ ਹੰਢਾਅ ਰਹੇ ਹਨ ਇਹਨਾਂ ਨੂੰ ਕੁਝ ਰਾਹਤ ਦਿੱਤੀ ਜਾ ਸਕੇ।

You must be logged in to post a comment Login