ਜੰਮੂ ਕਸ਼ਮੀਰ: ਅਤਿਵਾਦੀਆਂ ਨੂੰ ਨਿਆਂ ਦੇ ਕਟਹਿਰੇ ’ਚ ਲਿਆਉਣ ਲਈ ਸੁਰੱਖਿਆ ਬਲਾਂ ਨੂੰ ਖੁੱਲ੍ਹੀ ਛੋਟ: ਉਪ ਰਾਜਪਾਲ

ਜੰਮੂ ਕਸ਼ਮੀਰ: ਅਤਿਵਾਦੀਆਂ ਨੂੰ ਨਿਆਂ ਦੇ ਕਟਹਿਰੇ ’ਚ ਲਿਆਉਣ ਲਈ ਸੁਰੱਖਿਆ ਬਲਾਂ ਨੂੰ ਖੁੱਲ੍ਹੀ ਛੋਟ: ਉਪ ਰਾਜਪਾਲ

ਸ੍ਰੀਨਗਰ, 19 ਮਈ- ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ਼ੋਪੀਆਂ ਅਤੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਅੱਜ ਕਿਹਾ ਕਿ ਇਨ੍ਹਾਂ ਹਮਲਿਆਂ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਸੁਰੱਖਿਆ ਬਲਾਂ ਨੂੰ ਖੁੱਲ੍ਹੀ ਛੋਟ ਦਿੱਤੀ ਗਈ ਹੈ। ਅਤਿਵਾਦੀਆਂ ਨੇ ਸ਼ਨਿੱਚਰਵਾਰ ਰਾਤ ਨੂੰ ਕਸ਼ਮੀਰ ਵਿੱਚ ਦੋ ਥਾਵਾਂ ’ਤੇ ਹਮਲਾ ਕਰ ਕੇ ਸ਼ੋਪੀਆਂ ਵਿੱਚ ਸਾਬਕਾ ਸਰਪੰਚ ਦੀ ਹੱਤਿਆ ਕਰ ਦਿੱਤੀ ਸੀ ਅਤੇ ਅਨੰਤਨਾਗ ਵਿੱਚ ਰਾਜਸਥਾਨ ਦੇ ਸੈਲਾਨੀ ਜੋੜੇ ਨੂੰ ਜ਼ਖ਼ਮੀ ਕਰ ਦਿੱਤਾ ਸੀ। ਇਹ ਹਮਲਾ ਬਾਰਾਮੂਲਾ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਦੋ ਦਿਨ ਪਹਿਲਾਂ ਕੀਤਾ ਗਿਆ ਹੈ।

You must be logged in to post a comment Login