Tohra Family joins Aam Aadmi Party

ਟੌਹੜਾ ਪਰਿਵਾਰ ‘ਆਪ’ ‘ਚ ਸ਼ਾਮਲ

ਚੰਡੀਗੜ੍ਹ, 30 ਅਗਸਤ -ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬੇਟੀ ਕੁਲਦੀਪ ਕੌਰ ਤੇ ਉਨ੍ਹਾਂ ਦੇ ਪਤੀ ਹਰਮੇਲ ਸਿੰਘ ਟੌਹੜਾ ਨੇ ਚੰਡੀਗੜ੍ਹ ਵਿਖੇ ਸੰਜੇ ਸਿੰਘ ਦੀ ਹਾਜ਼ਰੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਹਰਮੇਲ ਸਿੰਘ ਟੌਹੜਾ ਨੇ ਕਿਹਾ ਹੈ ਕਿ ਅਕਾਲੀ ਦਲ ਦੀਆਂ ਨੀਤੀਆਂ ਤੋਂ ਤੰਗ ਆ ਕੇ ਉਹ ਆਪ ‘ਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਗੁਰਚਰਨ ਸਿੰਘ ਟੌਹੜਾ ਨੇ ਸੁਖਬੀਰ ਬਾਦਲ ‘ਤੇ ਪੈਸੇ ਵਾਲਿਆਂ ਨੂੰ ਟਿਕਟਾਂ ਵੰਡਣ ਦੇ ਦੋਸ਼ ਲਗਾਏ ਸਨ, ਜਿਸ ਦੀ ਵੀਡਿਓ ਸੋਸ਼ਲ ਮੀਡੀਆ ‘ਤੇ ਵਾਇਰ ਹੋਈ ਸੀ।

You must be logged in to post a comment Login