-ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ ਵਲੋਂ ਕੀਤਾ ਸਵਾਗਤ

ਪਟਿਆਲਾ, 8 ਅਕਤੂਬਰ -ਅਨਾਟਮੀ ਵਿਭਾਗ ਦੇ ਪ੍ਰੋਫੈਸਰ ਤੇ ਮੁੱਖੀ ਡਾ. ਰਾਜਨ ਕੁਮਾਰ ਸਿੰਗਲਾ ਰਜਿੰਦਰਾ ਹਸਪਤਾਲ ਪਟਿਆਲਾ ਦੇ ਨਵੇਂ ਮੈਡੀਕਲ ਸੁਪਰਡੈਂਟ ਨਿਯੁਕਤ ਕੀਤੇ ਗਏ ਹਨ। ਡਾ. ਰਾਜਨ ਸਿੰਗਲਾ ਨੇ ਬਤੌਰ ਮੈਡੀਕਲ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਹਸਪਤਾਲ ਦੀ ਬਿਹਤਰੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਤੇ ਇਸ ਲਈ ਸਮੂਹ ਸਟਾਫ ਤੇ ਕਰਮਚਾਰੀਆਂ ਦੇ ਭਰਪੂਰ ਸਹਿਯੋਗ ਦੀ ਲੋੜ ਹੈ। ਇਸ ਮੌਕੇ ਮੈਡੀਕਲ ਸੁਪਰਡੈਂਟ ਦਫਤਰ ਦੇ ਕਰਮਚਾਰੀਆਂ ਅਤੇ ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ ਵਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਦਫਤਰ ਦੇ ਸਮੂਹ ਕਰਮਚਾਰੀਆਂ ਨੇ ਭਰੋਸਾ ਦਿਵਾਇਆ ਕਿ ਉਹ ਆਫੀਸ਼ੀਅਲ ਤੌਰ ‘ਤੇ ਪੂਰਾ ਸਹਿਯੋਗ ਕਰਨਗੇ। ਸਿਹਤ ਵਿਭਾਗ ਕਲੈਰੀਕਲ ਐਸਸੀਏਸ਼ਨ ਦੇ ਚੇਅਰਮੈਨ ਸੁੱਚਾ ਸਿੰਘ ਨੇ ਐਸਸੀਏਸ਼ਨ ਵਲੋਂ ਸਮੂਹ ਕਰਮਚਾਰੀਆਂ ਤੇ ਐਸੋਸੀਏਸ਼ਨ ਮੈਂਬਰਾਂ ਦਾ ਵੀ ਧੰਨਵਾਦ ਕੀਤਾ। ਇਹ ਜਾਣਕਾਰੀ ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ ਦੇ ਪ੍ਰੈਸ ਸਕੱਤਰ ਜਤਿੰਦਰ ਸਿੰਘ ਵਲੋਂ ਦਿੱਤੀ ਗਈ।
ਇਸ ਮੌਕੇ ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ ਦੇ ਚੇਅਰਮੈਨ ਸੁੱਚਾ ਸਿੰਘ, ਪ੍ਰਧਾਨ ਗੁਰਪ੍ਰੀਤ ਸਿੰਘ, ਸ. ਹਰਭਜਨ ਸਿੰਘ ਮੁੱਖ ਸਲਾਹਕਾਰ, ਸ੍ਰੀ ਸੁਸ਼ੀਲ ਕੁਮਾਰ, ਸ੍ਰੀਮਤੀ ਅਨੂੰ ਸ਼ਰਮਾ, ਰਜਨੀ, ਰਵਿੰਦਰ ਕੁਮਾਰ, ਸਤਵਿੰਦਰ ਕੁਮਾਰ, ਵਿਜੈ ਕੁਮਾਰ, ਪ੍ਰੈਸ ਸਕੱਤਰ ਜਤਿੰਦਰ ਸਿੰਘ, ਅਖਤਰ, ਜਤਿੰਦਰ ਕੁਮਾਰ ਆਦਿ ਹਾਜ਼ਰ ਸਨ।


You must be logged in to post a comment Login