ਡੇਰਾਬੱਸੀ : ਡੇਰਾਬੱਸੀ ਦੀ ਇਕ ਕੈਮੀਕਲ ਫੈਕਟਰੀ ਵਿਚ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ, ਮੁਬਾਰਕਪੁਰ ਰਾਮਗੜ੍ਹ ਰੋਡ ’ਤੇ ਸਥਿਤ ਪੀ.ਸੀ.ਸੀ.ਪੀ.ਐਲ. ਕੈਮੀਕਲ ਫੈਕਟਰੀ ਵਿਚ ਬੁੱਧਵਾਰ 11.30 ਵਜੇ ਦੇ ਲਗਭੱਗ ਇਹ ਧਮਾਕਾ ਹੋਇਆ, ਜਿਸ ਤੋਂ ਬਾਅਦ ਪੂਰੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਧਮਾਕੇ ਦਾ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਨੇੜਲੇ ਰਿਹਾਇਸ਼ੀ ਘਰਾਂ ਦੇ ਸ਼ੀਸ਼ੇ ਤੱਕ ਟੁੱਟ ਗਏ। ਡੇਰਾਬੱਸੀ ਤੋਂ ਇਲਾਵਾ ਨੇੜਲੇ ਸ਼ਹਿਰਾਂ ਤੋਂ ਆਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਵਿਚ ਲੱਗੀਆਂ ਹੋਈਆਂ ਹਨ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਫੈਕਟਰੀ ਵਿਚ ਭਾਰੀ ਜਾਨੀ ਤੇ ਮਾਲੀ ਨੁਕਸਾਨ ਵੀ ਹੋਇਆ ਹੈ।
Share on Facebook
Follow on Facebook
Add to Google+
Connect on Linked in
Subscribe by Email
Print This Post
You must be logged in to post a comment Login