ਡੋਰਸੀ ਦੇ ਦਾਅਵੇ ਤੋਂ ਸਾਬਤ ਹੋ ਗਿਆ ਕਿ ਸਰਕਾਰ ਜਮਹੂਰੀਅਤ ਨੂੰ ਕਮਜ਼ੋਰ ਕਰ ਰਹੀ ਹੈ: ਕਾਂਗਰਸ

ਨਵੀਂ ਦਿੱਲੀ, 13 ਜੂਨ- ਕਾਂਗਰਸ ਨੇ ਟਵਿੱਟਰ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਜੈਕ ਡੋਰਸੀ ਦੇ ਦਾਅਵੇ ਬਾਰੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਡੋਰਸੀ ਦੇ ਦਾਅਵੇ ਨੇ ਮੁੜ ਸਾਬਤ ਕਰ ਦਿੱਤਾ ਹੈ ਕਿ ਮੌਜੂਦਾ ਸਰਕਾਰ ਦੇਸ਼ ਦੇ ਲੋਕਤੰਤਰ ਨੂੰ ਕਮਜ਼ੋਰ ਕਰ ਰਹੀ ਹੈ। ਪਾਰਟੀ ਦੀ ਤਰਜਮਾਨ ਸੁਪ੍ਰਿਆ ਸ੍ਰੀਨਾਤੇ ਨੇ ਇਹ ਵੀ ਦਾਅਵਾ ਕੀਤਾ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਟਵਿੱਟਰ ਅਕਾਊਂਟ ਨੂੰ ਸਰਕਾਰ ਦੇ ਨਿਰਦੇਸ਼ਾਂ ‘ਤੇ ਛੇ ਮਹੀਨਿਆਂ ਲਈ ਬੈਨ ਕਰ ਦਿੱਤਾ ਗਿਆ ਸੀ।

You must be logged in to post a comment Login