ਤਿੰਨ ਮੰਗਾਂ ਨੂੰ ਲੈ ਕੇ ਕਿਸਾਨ ਸੜਕਾਂ ’ਤੇ ਉਤਰੇ

ਤਿੰਨ ਮੰਗਾਂ ਨੂੰ ਲੈ ਕੇ ਕਿਸਾਨ ਸੜਕਾਂ ’ਤੇ ਉਤਰੇ

ਬਠਿੰਡਾ, 7 ਮਾਰਚ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਅੱਜ ਇਥੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਕਿਸਾਨ ਆਗੂਆਂ ਨੇ ਇਹ ਦੱਸਿਆ ਕਿ ਇਹ ਧਰਨਾ ਤਿੰਨ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਲਖੀਮਪੁਰ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਕੇ ਉਸ ਨੂੰ ਮੁੜ ਜੇਲ੍ਹ ਭੇਜਿਆ ਜਾਵੇ। ਸੂਬਾ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਅਦਾਰਿਆਂ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲੈੈਣ ਦਾ ਕੇਂਦਰ ਦਾ ਫੈਸਲਾ ਵਾਪਸ ਲਿਆ ਜਾਵੇ ਅਤੇ ਰੂਸ-ਯੂਕਰੇਨ ਜੰਗ ਬੰਦ ਹੋਵੇ ਅਤੇ ਉਥੇ ਫਸੇ ਲੋਕਾਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ। ਬੁਲਾਰਿਆਂ ਨੇ ਕਿਹਾ ਕਿ ਇਸ ਦੌਰਾਨ ਰਾਸ਼ਟਰਪਤੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ।

You must be logged in to post a comment Login