ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਕੇ 2-1 ਨਾਲ ਵਨ-ਡੇ ਸੀਰੀਜ਼ ਕੀਤੀ ਆਪਣੇ ਨਾਂ

ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਕੇ 2-1 ਨਾਲ ਵਨ-ਡੇ ਸੀਰੀਜ਼ ਕੀਤੀ ਆਪਣੇ ਨਾਂ

ਨਵੀਂ ਦਿੱਲੀ, 11 ਅਕਤੂਬਰ- ਭਾਰਤ ਅਤੇ ਦੱਖਣੀ ਅਫਰੀਕਾ ਦੇ ਵਿਚਾਲੇ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਗਿਆ। ਮੈਚ ‘ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਮੈਚ ‘ਚ ਭਾਰਤੀ ਗੇਂਦਬਾਜ਼ਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾਂ ਬੱਲੇਬਾਜ਼ੀ ਕਰਨ ਆਈ ਦੱਖਣੀ ਅਫਰੀਕਾ ਨੂੰ 27 ਓਵਰਾਂ ‘ਚ 10 ਵਿਕਟਾਂ ਦੇ ਨੁਕਸਾਨ ‘ਤੇ 99 ਦੌੜਾਂ ‘ਤੇ ਰੋਕ ਦਿੱਤਾ। ਇਸ ਤਰ੍ਹਾਂ ਦੱਖਣੀ ਅਫਰੀਕਾ ਨੇ ਭਾਰਤ ਨੂੰ ਜਿੱਤ ਲਈ 100 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ 19 ਓਵਰਾਂ ‘ਚ 3 ਵਿਕਟਾਂ ਦੇ ਨੁਕਸਾਨ ‘ਤੇ 105 ਦੌੜਾਂ ਬਣਾਈਆਂ ਤੇ ਇਸ ਤਰ੍ਹਾਂ ਭਾਰਤ ਨੇ ਇਹ ਮੈਚ 7 ਵਿਕਟਾਂ ਨਾਲ ਜਿੱਤ ਲਿਆ। ਇਸ ਜਿੱਤ ਦੇ ਨਾਲ ਭਾਰਤ ਨੇ ਤਿੰਨ ਵਨ-ਡੇ ਮੈਚਾਂ ਦੀ ਸੀਰੀਜ਼ ਨੂੰ 2-1 ਨਾਲ ਆਪਣੇ ਨਾਂ ਕਰ ਲਿਆ ਹੈ। ਟੀਚੇ ਦਾ ਪਿੱਛਾ ਕਰਨ ਆਏ ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਕਪਤਾਨ ਸ਼ਿਖਰ ਧਵਨ 8 ਦੌੜਾਂ ਦੇ ਨਿੱਜੀ ਸਕੋਰ ‘ਤੇ ਰਨ ਆਊਟ ਹੋ ਕੇ ਤੇ ਪਵੇਲੀਅਨ ਪਰਤ ਗਿਆ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਈਸ਼ਾਨ ਕਿਸ਼ਨ 10 ਦੌੜਾਂ ਦੇ ਨਿੱਜੀ ਸਕੋਰ ‘ਤੇ ਫਾਰਚਿਉਨ ਵਲੋਂ ਆਊਟ ਹੋ ਗਿਆ। ਸ਼ੁਭਮਨ ਗਿੱਲ 49 ਦੌੜਾਂ ਦੀ ਪਾਰੀ ਖੇਡ ਆਊਟ ਹੋਏ। ਭਾਰਤ ਵਲੋਂ ਸ਼੍ਰੇਅਸ ਅਈਅਰ ਤੇ ਸੰਜੂ ਸੈਮਸਨ ਨੇ ਅਜੇਤੂ ਰਹਿੰਦੇ ਹੋਏ ਕ੍ਰਮਵਾਰ 28 ਦੌੜਾਂ ਤੇ 2 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਵਲੋਂ ਮੈਕਰੋ ਜੈਨਸਨ ਨੇ 1 ਤੇ ਬਿਜੋਨ ਫਾਰਚਿਉਨ ਨੇ 1 ਵਿਕਟ ਲਏ। ਦੱਖਣੀ ਅਫਰੀਕਾ ਵਲੋਂ ਹੈਨਰਿਕ ਕਲਾਸੇਨ ਨੇ ਸਭ ਤੋਂ ਵੱਧ 34 ਦੌੜਾਂ ਬਣਾਈਆਂ। ਉਸ ਤੋਂ ਕੋਈ ਹੋਰ ਬੱਲੇਬਾਜ਼ ਜ਼ਿਆਦਾ ਦੌੜਾਂ ਨਹੀਂ ਬਣਾ ਸਕਿਆ। ਭਾਰਤ ਵਲੋਂ ਵਾਸ਼ਿੰਗਟਨ ਸੁੰਦਰ ਨੇ 2, ਮੁਹੰਮਦ ਸਿਰਾਜ਼ ਨੇ 2, ਸ਼ਾਹਬਾਜ਼ ਅਹਿਮਦ ਨੇ 2 ਤੇ ਕੁਲਦੀਪ ਯਾਦਵ ਨੇ 4 ਵਿਕਟਾਂ ਲਈਆਂ।

You must be logged in to post a comment Login