ਤੇਜ਼ਾਬ ਹਮਲੇ ਦੇ ਦੋਸ਼ੀ ਨੂੰ ਉਮਰ ਕੈਦ ਤੇ 40 ਲੱਖ ਰੁਪਏ ਜੁਰਮਾਨਾ ਕੀਤਾ

ਤੇਜ਼ਾਬ ਹਮਲੇ ਦੇ ਦੋਸ਼ੀ ਨੂੰ ਉਮਰ ਕੈਦ ਤੇ 40 ਲੱਖ ਰੁਪਏ ਜੁਰਮਾਨਾ ਕੀਤਾ

ਸ੍ਰੀਨਗਰ, 6 ਮਾਰਚ- ਇਥੋਂ ਦੀ ਅਦਾਲਤ ਨੇ 2022 ਵਿਚ ਤੇਜ਼ਾਬ ਹਮਲੇ ਦੇ ਮੁਲਜ਼ਮ ਸਾਜਿਦ ਰਾਥਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ 40 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਅਦਾਲਤ ਨੇ ਜੁਰਮਾਨੇ ਦੀ ਰਕਮ ਉਸ ਦੀ ਜਾਇਦਾਦ ਵਿੱਚੋਂ ਵਸੂਲਣ ਦੇ ਹੁਕਮ ਦਿੱਤੇ ਹਨ। ਪੀੜਤ ਦੇ ਵਕੀਲ ਮੁਤਾਬਕ ਇਸ ਘਟਨਾ ਨੂੰ 1 ਫਰਵਰੀ 2022 ਨੂੰ ਦੋ ਵਿਅਕਤੀਆਂ ਨੇ ਅੰਜਾਮ ਦਿੱਤਾ ਸੀ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਸੀ। ਲੜਕੀ ਵੱਲੋਂ ਵਿਆਹ ਦੇ ਪ੍ਰਸਤਾਵ ਨੂੰ ਠੁਕਰਾਉਣ ‘ਤੇ ਦੋਸ਼ੀ ਉਸ ਨੂੰ ‘ਸਬਕ ਸਿਖਾਉਣ ਅਤੇ ਬਦਲਾ ਲੈਣਾ ਚਾਹੁੰਦਾ ਸੀ। ਦੋਸ਼ੀ ਸਾਜਿਦ ਰਾਥਰ ਨੂੰ ਭਾਰਤੀ ਦੰਡਾਵਲੀ ਦੀ ਧਾਰਾ 326ਏ ਅਤੇ ਧਾਰਾ 34 ਤਹਿਤ ਦੋਸ਼ੀ ਠਹਿਰਾਇਆ ਗਿਆ ਹੈ।

You must be logged in to post a comment Login