ਦਲਿਤ ਭਾਈਚਾਰੇ ਵੱਲੋਂ ਲੁਧਿਆਣਾ ’ਚ ਹਾਈਵੇਅ ਜਾਮ

ਦਲਿਤ ਭਾਈਚਾਰੇ ਵੱਲੋਂ ਲੁਧਿਆਣਾ ’ਚ ਹਾਈਵੇਅ ਜਾਮ

ਲੁਧਿਆਣਾ, 28 ਜਨਵਰੀ- ਅੰਮ੍ਰਿਤਸਰ ਵਿਚ 26 ਜਨਵਰੀ ਨੂੰ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੇ ਜਾਣ ਤੋਂ ਨਾਰਾਜ਼ ਦਲਿਤ ਭਾਈਚਾਰੇ ਵੱਲੋਂ ਦਿੱਤੇ ਬੰਦ ਦੇ ਸੱਦੇ ਉੱਤੇ ਅੱਜ ਇਥੇ ਜਲੰਧਰ ਬਾਈਪਾਸ ਨੇੜੇ ਜਲੰਧਰ-ਲੁਧਿਆਣਾ ਕੌਮੀ ਸ਼ਾਹਰਾਹ ਜਾਮ ਕੀਤਾ ਗਿਆ।ਵੱਡੀ ਗਿਣਤੀ ਵਿਚ ਇਕੱਤਰ ਹੋਏ ਪ੍ਰਦਰਸ਼ਨਕਾਰੀਆਂ ਨੇ ਉਪਰੋਕਤ ਘਟਨਾ ਖਿਲਾਫ਼ ਰੋਸ ਜਤਾਇਆ। ਬੰਦ ਦਾ ਅਸਰ ਲੁਧਿਆਣਾ ਦੀਆਂ ਕਈ ਮਾਰਕੀਟਾਂ ਵਿਚ ਦੇਖਿਆ ਗਿਆ। ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖੀਆਂ। ਸ਼ਹਿਰ ਦੇ ਪੁਰਾਣੇ ਹਿੱਸੇ ਜਿਵੇਂ ਚੌੜਾ ਬਾਜ਼ਾਰ, ਭਦੌੜ ਹਾਊਸ, ਰੇਲਵੇ ਰੋਡ, ਮਾਤਾ ਰਾਣੀ ਚੌਕ, ਘੰਟਾ ਘਰ ਚੌਕ ਆਦਿ ਸਣੇ ਪ੍ਰਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ। ਬੰਦ ਦੇ ਸੱਦੇ ਕਰਕੇ ਵੱਡੀ ਗਿਣਤੀ ਰਾਹਗੀਰ ਕੌਮੀ ਸ਼ਾਹਰਾਹ ਉੱਤੇ ਫਸੇ ਰਹੇ। ਸ਼ਾਹਰਾਹਾਂ ਉੱਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਪੁਲੀਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਪ੍ਰਦਰਸ਼ਨਕਾਰੀ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਅੜੇ ਰਹੇ।

You must be logged in to post a comment Login