ਦਸੂਹਾ ਦੇ ਹਰਪ੍ਰੀਤ ਸਿੰਘ ਨੇ ਆਸਟ੍ਰੇਲੀਆ ’ਚ ਉੱਚਾ ਕੀਤਾ ਪੰਜਾਬੀਆਂ ਦਾ ਸਿਰ

ਦਸੂਹਾ ਦੇ ਹਰਪ੍ਰੀਤ ਸਿੰਘ ਨੇ ਆਸਟ੍ਰੇਲੀਆ ’ਚ ਉੱਚਾ ਕੀਤਾ ਪੰਜਾਬੀਆਂ ਦਾ ਸਿਰ

ਦਸੂਹਾ : ਇਥੋਂ ਦੇ ਮਿਆਣੀ ਰੋਡ ਦੇ ਵਸਨੀਕ ਹਰਪ੍ਰੀਤ ਸਿੰਘ (30) ਪੁੱਤਰ ਪਰਮਜੀਤ ਸਿੰਘ ਨੇ ਆਸਟ੍ਰੇਲੀਆ ਦੀ ਪੁਲਸ ਵਿਚ ਅਫਸਰ ਬਣ ਕੇ ਆਪਣੇ ਮਾਂਪਿਆਂ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਗਰੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ । ਹਰਪ੍ਰੀਤ ਸਿੰਘ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਕਾਨਵੈਂਟ ਸਕੂਲ ਦਸੂਹਾ ਤੋਂ ਮੁੱਢਲੀ ਪੜ੍ਹਾਈ ਮੁਕੰਮਲ ਕਰਨ ਤੋਂ ਬਾਅਦ 2007 ਵਿਚ ਪੜ੍ਹਾਈ ਲਈ ਆਸਟ੍ਰੇਲੀਆ ਗਿਆ ਸੀ ਅਤੇ 2011 ਵਿਚ ਪੀ. ਆਰ. ਤੋਂ ਬਾਅਦ ਉਹ ਆਸਟ੍ਰੇਲੀਆਈ ਪੁਲਸ ਵਿਚ ਭਰਤੀ ਹੋਣ ਲਈ ਯਤਨਸ਼ੀਲ ਰਿਹਾ। ਜਿਸ ਲਈ ੳਸ ਨੂੰ ਕਈ ਸਰੀਰਕ ਅਤੇ ਲਿਖਤੀ ਟੈਸਟਾਂ ਵਿਚੋਂ ਗੁਜ਼ਰਨਾ ਪਿਆ। ਉਨਾਂ ਦੱਸਿਆ ਕਿ ਉਸ ਦੀ ਮਿਹਨਤ ਰੰਗ ਲਿਆਈ ਅਤੇ ਵੈਕਟੋਰੀਆ ਮੈਲਬਾਰਨ ਵਿਚ ਸਖ਼ਤ ਟ੍ਰੇਨਿੰਗ ਪੂਰੀ ਕਰਨ ਤੋਂ ਬਾਅਦ ਉਸ ਦੀ ਨਿਯੁਕਤੀ ਪੁਲਸ ਅਧਿਕਾਰੀ ਵੱਜੋਂ ਹੋਈ ਹੈ। ਪੁੱਤਰ ਹਰਪ੍ਰੀਤ ਸਿੰਘ ਦੀ ਇਸ ਵੱਡੀ ਪ੍ਰਾਪਤੀ ’ਤੇ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ, ਵਪਾਰ ਮੰਡਲ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ, ਸਮਾਜ ਸੇਵੀ ਰਾਜੂ ਠੁਕਰਾਲ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਕਾਲੜਾ ਨੇ ਪਿਤਾ ਪਰਮਜੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀਆਂ ਨੇ ਦੇਸ਼ਾਂ-ਵਿਦੇਸ਼ਾਂ ’ਚ ਅਹਿਮ ਅਹੁਦਿਆਂ ’ਤੇ ਵਿਰਾਜਮਾਨ ਹੋ ਕੇ ਸਮੁੱਚੇ ਪੰਜਾਬੀ ਭਾਈਚਾਰੇ ਦਾ ਸਿਰ ਫਖ਼ਰ ਨਾਲ ਉੱਚਾ ਕੀਤਾ ਹੈ।

You must be logged in to post a comment Login