ਦਿੱਲੀ ਅਦਾਲਤ ਨੇ ਬ੍ਰਿਜ ਭੂਸ਼ਨ ਖ਼ਿਲਾਫ਼ ਜਿਨਸੀ ਸੋਸ਼ਣ ਮਾਮਲੇ ’ਚ ਪੁਲੀਸ ਤੋਂ ਰਿਪੋਰਟ ਮੰਗੀ

ਦਿੱਲੀ ਅਦਾਲਤ ਨੇ ਬ੍ਰਿਜ ਭੂਸ਼ਨ ਖ਼ਿਲਾਫ਼ ਜਿਨਸੀ ਸੋਸ਼ਣ ਮਾਮਲੇ ’ਚ ਪੁਲੀਸ ਤੋਂ ਰਿਪੋਰਟ ਮੰਗੀ

ਨਵੀਂ ਦਿੱਲੀ, 10 ਮਈ- ਇਥੋਂ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊਐੱਫਆਈ) ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਮਾਮਲੇ ‘ਚ ਪੁਲੀਸ ਤੋਂ ਪ੍ਰਗਤੀ ਰਿਪੋਰਟ ਮੰਗੀ ਹੈ। ਜੱਜ ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਵੱਲੋਂ ਜਾਂਚ ਦੀ ਨਿਗਰਾਨੀ ਕਰਨ ਅਤੇ ਅਦਾਲਤ ਦੇ ਸਾਹਮਣੇ ਕਥਿਤ ਪੀੜਤਾਂ ਦੇ ਬਿਆਨ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਦਿੱਲੀ ਪੁਲੀਸ ਨੂੰ ਨੋਟਿਸ ਜਾਰੀ ਕੀਤਾ। ਅਦਾਲਤ ਨੇ ਪੁਲੀਸ ਨੂੰ 12 ਮਈ ਤੱਕ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ ਤੇ ਉਸੇ ਦਿਨ ਮਾਮਲੇ ਦੀ ਅਗਲੀ ਸੁਣਵਾਈ ਕਰੇਗੀ।

You must be logged in to post a comment Login