ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ‘ਆਪ’ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਜਾਵੇਗਾ: ਈਡੀ

ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ‘ਆਪ’ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਜਾਵੇਗਾ: ਈਡੀ

ਨਵੀਂ ਦਿੱਲੀ, 14 ਮਈ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦਿੱਲੀ ਹਾਈ ਕੋਰਟ ਨੂੰ ਕਿਹਾ ਕਿ ਉਹ ਦਿੱਲੀ ਆਬਕਾਰੀ ਨੀਤੀ ਘਪਲੇ ’ਚ ਮਨੀ ਲਾਂਡਰਿੰਗ ਸਬੰਧੀ ਆਮ ਆਦਮੀ ਪਾਰਟੀ (ਆਪ) ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰੇਗਾ। ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਈਡੀ ਨੇ ਇਹ ਬਿਆਨ ਦਿੱਤਾ। ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਬਹਿਸ ਸੁਣ ਰਹੀ ਜਸਟਿਸ ਸਵਰਨ ਕਾਂਤਾ ਸ਼ਰਮਾ ਦੇ ਸਾਹਮਣੇ ਈਡੀ ਦੇ ਵਕੀਲ ਨੇ ਦਲੀਲ ਦਿੱਤੀ, ‘ਮਾਮਲੇ ਵਿੱਚ ਦਾਇਰ ਕੀਤੀ ਜਾਣ ਵਾਲੀ ਅਗਲੀ ਇਸਤਗਾਸਾ ਸ਼ਿਕਾਇਤ (ਚਾਰਜਸ਼ੀਟ) ਵਿੱਚ ‘ਆਪ’ ਨੂੰ ਸਹਿ-ਮੁਲਜ਼ਮ ਬਣਾਇਆ ਜਾਵੇਗਾ।’ ਜਾਂਚ ਏਜੰਸੀ ਦੇ ਵਕੀਲ ਨੇ ਅੱਗੇ ਕਿਹਾ ਕਿ ਮੁਲਜ਼ਮਾਂ ਵੱਲੋਂ ਮਾਮਲੇ ਵਿੱਚ ਦੋਸ਼ ਤੈਅ ਕਰਨ ਦੀ ਪ੍ਰਕਿਰਿਆ ਵਿੱਚ ਦੇਰੀ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

You must be logged in to post a comment Login