ਦਿੱਲੀ ’ਚ ‘ਆਪ’ ਦੇ ਰੋਸ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲੀਸ ਨੇ ਸੁਰੱਖਿਆ ਵਧਾਈ

ਦਿੱਲੀ ’ਚ ‘ਆਪ’ ਦੇ ਰੋਸ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲੀਸ ਨੇ ਸੁਰੱਖਿਆ ਵਧਾਈ

ਨਵੀਂ ਦਿੱਲੀ, 24 ਮਾਰਚ- ਈਡੀ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ ‘ਆਪ’ ਆਗੂਆਂ ਤੇ ਵਰਕਰਾਂ ਵੱਲੋਂ ਅੱਜ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਪੁਲੀਸ ਨੇ ਕੌਮੀ ਰਾਜਧਾਨੀ ਵਿਚ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ। ‘ਆਪ’ ਨੇ ਦਿੱਲੀ ਵਿਚ ਮੋਮਬੱਤੀ ਮਾਰਚ ਕੱਢਣ ਤੇ ਭਾਜਪਾ ਸਰਕਾਰ ਦੇ ਪੁਤਲੇ ਫੂਕਣ ਦਾ ਫੈਸਲਾ ਕੀਤਾ ਹੈ। ਪੁਲੀਸ ਨੇ ਭਾਜਪਾ ਹੈੱਡਕੁਆਰਟਰ ਨੂੰ ਜਾਂਦੀਆਂ ਸਾਰੀਆਂ ਸੜਕਾਂ, ਆਈਟੀਓ ਤੇ ਈਡੀ ਦਫ਼ਤਰ ਅੱਗੇ ਬਹੁਪਰਤੀ ਬੈਰੀਕੇਡਿੰਗ ਦੇ ਨਾਲ ਵੱਡੀ ਗਿਣਤੀ ਪੁਲੀਸ ਅਮਲਾ ਤਾਇਨਾਤ ਕੀਤਾ ਹੈ। ਅਮਨ ਤੇ ਕਾਨੂੰਨ ਦੀ ਵਿਵਸਥਾ ਯਕੀਨੀ ਬਣਾਉਣ ਲਈ ਨੀਮ ਫੌਜੀ ਬਲਾਂ ਦੀ ਤਾਇਨਾਤੀ ਵੀ ਕੀਤੀ ਗਈ ਹੈ।

You must be logged in to post a comment Login