ਦਿੱਲੀ ਜਲ ਬੋਰਡ ਨਾਲ ਸਬੰਧ ਮਨੀ ਲਾਂਡਰਿੰਗ ਮਾਮਲੇ ’ਚ ਈਡੀ ਅੱਗੇ ਪੇਸ਼ ਨਾ ਹੋਏ ਕੇਜਰੀਵਾਲ

ਦਿੱਲੀ ਜਲ ਬੋਰਡ ਨਾਲ ਸਬੰਧ ਮਨੀ ਲਾਂਡਰਿੰਗ ਮਾਮਲੇ ’ਚ ਈਡੀ ਅੱਗੇ ਪੇਸ਼ ਨਾ ਹੋਏ ਕੇਜਰੀਵਾਲ

ਨਵੀਂ ਦਿੱਲੀ, 18 ਮਾਰਚ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਜਲ ਬੋਰਡ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਜਾਰੀ ਕਰਨ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਨਹੀਂ ਹੋਏ। ਆਮ ਆਦਮੀ ਪਾਰਟੀ (ਆਪ) ਨੇ ਵੀ ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਣ ਲਈ ਈਡੀ ਦੀ ਵਰਤੋਂ ਕਰਨ ਦਾ ਦੋਸ਼ ਲਾਇਆ। ਕੇਂਦਰੀ ਏਜੰਸੀ ਨੇ ਦਿੱਲੀ ਜਲ ਬੋਰਡ (ਡੀਜੇਬੀ) ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੇਜਰੀਵਾਲ ਨੂੰ 18 ਮਾਰਚ ਨੂੰ ਪੁੱਛ ਪੜਤਾਲ ਲਈ ਤਲਬ ਕੀਤਾ ਸੀ।

You must be logged in to post a comment Login