ਦਿੱਲੀ ਦੀ ਅਦਾਲਤ ਨੇ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ

ਦਿੱਲੀ ਦੀ ਅਦਾਲਤ ਨੇ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ

ਨਵੀਂ ਦਿੱਲੀ, 16 ਮਾਰਚ- ਇਥੋਂ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨਾਂ ’ਤੇ ਪੇਸ਼ ਨਾ ਹੋਣ ਕਾਰਨ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਕੀਤੀਆਂ ਦੋ ਸ਼ਿਕਾਇਤਾਂ ਦੇ ਸਬੰਧ ਵਿੱਚ ਅੱਜ ਜ਼ਮਾਨਤ ਦੇ ਦਿੱਤੀ ਹੈ। ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਦਿਵਿਆ ਮਲਹੋਤਰਾ ਨੇ ਅਦਾਲਤ ’ਚ ਪੇਸ਼ ਹੋਏ ਸ੍ਰੀ ਕੇਜਰੀਵਾਲ ਨੂੰ ਕੋਰਟ ਰੂਮ ਤੋਂ ਬਾਹਰ ਜਾਣ ਦੀ ਇਜਾਜ਼ਤ ਦਿੱਤੀ। ਅਦਾਲਤ ਨੇ ਕਿਹਾ, ‘ਅਪਰਾਧ ਜ਼ਮਾਨਤਯੋਗ ਹੈ, ਇਸ ਲਈ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ।’ ਅਦਾਲਤ ਨੇ ਈਡੀ ਨੂੰ ਸ਼ਿਕਾਇਤਾਂ ਨਾਲ ਸਬੰਧਤ ਦਸਤਾਵੇਜ਼ ਮੁੱਖ ਮੰਤਰੀ ਨੂੰ ਸੌਂਪਣ ਦਾ ਵੀ ਨਿਰਦੇਸ਼ ਦਿੱਤਾ ਹੈ।

You must be logged in to post a comment Login