ਦਿੱਲੀ ਦੇ ਕੋਚਿੰਗ ਇੰਸਟੀਚਿਊਟ ਨੂੰ ਅੱਗ ਲੱਗੀ

ਦਿੱਲੀ ਦੇ ਕੋਚਿੰਗ ਇੰਸਟੀਚਿਊਟ ਨੂੰ ਅੱਗ ਲੱਗੀ

ਨਵੀਂ ਦਿੱਲੀ, 15 ਜੂਨ- ਉੱਤਰੀ ਪੱਛਮੀ ਦਿੱਲੀ ਦੇ ਮੁਖਰਜੀ ਨਗਰ ਇਲਾਕੇ ’ਚ ਅੱਜ ਕੋਚਿੰਗ ਇੰਸਟੀਚਿਊਟ ‘ਚ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਦਿੱਲੀ ਫਾਇਰ ਸਰਵਿਸ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਬਾਅਦ ਦੁਪਹਿਰ 12.27 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਕੁੱਲ 11 ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ। ਫਾਇਰ ਡਿਪਾਰਟਮੈਂਟ ਨੇ ਬਚਾਅ ਕਾਰਜ ਦਾ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਫਾਇਰਫਾਈਟਰ ਵਿਦਿਆਰਥੀਆਂ ਨੂੰ ਖਿੜਕੀਆਂ ਵਿੱਚੋਂ ਬਾਹਰ ਕੱਢਦੇ ਹੋਏ ਦਿਖਾਈ ਦੇ ਰਹੇ ਹਨ।

You must be logged in to post a comment Login