ਦਿੱਲੀ ਦੰਗੇ: ਅਦਾਲਤ ਵੱਲੋਂ ਉਮਰ ਖ਼ਾਲਿਦ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਦਿੱਲੀ ਦੰਗੇ: ਅਦਾਲਤ ਵੱਲੋਂ ਉਮਰ ਖ਼ਾਲਿਦ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਨਵੀਂ ਦਿੱਲੀ, 24 ਮਾਰਚ- ਇਥੋਂ ਦੀ ਅਦਾਲਤ ਨੇ ਜੇਐੱਨਯੂ ਦੇ ਸਾਬਕਾ ਵਿਦਿਆਰਥੀ ਉਮਰ ਖ਼ਾਲਿਦ ਨੂੰ ਫਰਵਰੀ 2020 ਦੇ ਦਿੱਲੀ ਦੰਗਿਆਂ ਨਾਲ ਸਬੰਧਤ ਵੱਡੀ ਸਾਜ਼ਿਸ਼ ਦੇ ਮਾਮਲੇ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਵਧੀਕ ਸੈਸ਼ਨ ਜੱਜ ਅਮਿਤਾਭ ਰਾਵਤ ਨੇ ਖ਼ਾਲਿਦ ਅਤੇ ਸਰਕਾਰੀ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ 3 ਮਾਰਚ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੌਰਾਨ ਮੁਲਜ਼ਮ ਨੇ ਅਦਾਲਤ ਨੂੰ ਕਿਹਾ ਸੀ ਕਿ ਉਸ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਇਸਤਗਾਸਾ ਪੱਖ ਕੋਲ ਸਬੂਤਾਂ ਦੀ ਘਾਟ ਹੈ।

You must be logged in to post a comment Login