ਦਿੱਲੀ ਪੁਲੀਸ ਨੇ ਭਾਰਤੀ ਕੁਸ਼ਤੀ ਸੰਘ ਪ੍ਰਧਾਨ ਖਿਲਾਫ਼ ਦੋਸ਼ਾਂ ਦੀ ਜਾਂਚ ਕਰ ਰਹੇ ਪੈਨਲ ਤੋਂ ਰਿਪੋਰਟ ਮੰਗੀ

ਦਿੱਲੀ ਪੁਲੀਸ ਨੇ ਭਾਰਤੀ ਕੁਸ਼ਤੀ ਸੰਘ ਪ੍ਰਧਾਨ ਖਿਲਾਫ਼ ਦੋਸ਼ਾਂ ਦੀ ਜਾਂਚ ਕਰ ਰਹੇ ਪੈਨਲ ਤੋਂ ਰਿਪੋਰਟ ਮੰਗੀ

ਨਵੀਂ ਦਿੱਲੀ, 24 ਅਪਰੈਲ- ਦਿੱਲੀ ਪੁਲੀਸ ਨੇ ਭਾਰਤੀ ਕੁਸ਼ਤੀ ਸੰਘ (ਡਬਲਯੂਐੱਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਖੇਡ ਮੰਤਰਾਲੇ ਵੱਲੋਂ ਗਠਿਤ ਜਾਂਚ ਕਮੇਟੀ ਤੋਂ ਰਿਪੋਰਟ ਮੰਗੀ ਹੈ। ਇੱਕ ਸੀਨੀਅਰ ਅਧਿਕਾਰੀ ਨੇ ਅੱਜ ਕਿਹਾ ਕਿ ਅਜੇ ਤੱਕ ਡਬਲਿਊਐੱਫਆਈ ਪ੍ਰਧਾਨ ਖ਼ਿਲਾਫ਼ ਸੱਤ ਸ਼ਿਕਾਇਤਾਂ ਮਿਲੀਆਂ ਹਨ ਅਤੇ ਉਨ੍ਹਾਂ ਸਾਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਖ਼ਤਾ ਸਬੂਤ ਮਿਲਣ ਮਗਰੋਂ ਹੀ ਐੱਫਆਈਆਰ ਦਰਜ ਕੀਤੀ ਜਾਵੇਗੀ।

You must be logged in to post a comment Login