ਦਿੱਲੀ ਪੁਲੀਸ ਨੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਸਣੇ ਕਈ ਗੈਂਗਸਟਰਾਂ ਖ਼ਿਲਾਫ਼ ਯੂਏਪੀਏ ਤਹਿਤ ਮਾਮਲੇ ਦਰਜ ਕੀਤੇ

ਦਿੱਲੀ ਪੁਲੀਸ ਨੇ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਸਣੇ ਕਈ ਗੈਂਗਸਟਰਾਂ ਖ਼ਿਲਾਫ਼ ਯੂਏਪੀਏ ਤਹਿਤ ਮਾਮਲੇ ਦਰਜ ਕੀਤੇ

ਨਵੀਂ ਦਿੱਲੀ, 1 ਸਤੰਬਰ- ਦਿੱਲੀ ਪੁਲੀਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਵਿੱਚ ਕਥਿਤ ਤੌਰ ‘ਤੇ ਸ਼ਾਮਲ ਗੈਂਗਸਟਰਾਂ ਸਮੇਤ ਕਈ ਹੋਰ ਗੈਂਗਸਟਰਾਂ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਦੋ ਕੇਸ ਦਰਜ ਕੀਤੇ ਹਨ। ਇਹ ਕੇਸ ਆਮ ਤੌਰ ’ਤੇ ਅਤਿਵਾਦੀ ਕਾਰਵਾਈਆਂ ਕਰਨ ’ਤੇ ਦਰਜ ਕੀਤਾ ਜਾਂਦਾ ਹੈ। ਇਸ ਸੂਚੀ ਵਿੱਚ ਦਿੱਲੀ ਦੇ ਗੈਂਗਸਟਰ ਵੀ ਸ਼ਾਮਲ ਹਨ। ਸੂਤਰਾਂ ਨੇ ਦੱਸਿਆ ਕਿ ਇਹ ਕਦਮ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਚੁੱਕਿਆ ਗਿਆ ਹੈ, ਜੋ ਕਈ ਅਤਿਵਾਦੀ ਸੰਗਠਨਾਂ ਦੇ ਸੰਪਰਕ ਵਿੱਚ ਹਨ। ਪਤਾ ਲੱਗਾ ਹੈ ਕਿ ਦਿੱਲੀ ਪੁਲੀਸ ਨੇ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਵਿਕਰਮ ਬਰਾੜ ਦੇ ਨਾਲ-ਨਾਲ ਉਨ੍ਹਾਂ ਦੇ ਵਿਰੋਧੀ ਗਰੋਹ ਦੇ ਮੈਂਬਰਾਂ ਦਵਿੰਦਰ ਬੰਬੀਹਾ, ਕੌਸ਼ਲ ਚੌਧਰੀ, ਨੀਰਜ ਬਵਾਨਾ, ਸੁਨੀਲ ਉਰਫ਼ ਟਿੱਲੂ ਤਾਜਪੁਰੀਆ, ਦਿਲਪ੍ਰੀਤ ਅਤੇ ਸੁਖਪ੍ਰੀਤ ਉਰਫ ਬੁੱਢਾ ਖਿਲਾਫ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਸੂਚੀ ਵਿੱਚ ਭਗੌੜਾ ਅਤਿਵਾਦੀ ਹਰਵਿੰਦਰ ਰਿੰਦਾ ਵੀ ਸ਼ਾਮਲ ਹੈ।

You must be logged in to post a comment Login