ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਭਲਵਾਨਾਂ ਨੂੰ ਮਿਲੀ, ਕੇਜਰੀਵਾਲ ਨੇ ਭਾਜਪਾ ਦੀ ਆਲੋਚਨਾ ਕੀਤੀ

ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਭਲਵਾਨਾਂ ਨੂੰ ਮਿਲੀ, ਕੇਜਰੀਵਾਲ ਨੇ ਭਾਜਪਾ ਦੀ ਆਲੋਚਨਾ ਕੀਤੀ

ਨਵੀਂ ਦਿੱਲੀ, 4 ਮਈ- ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਅੱਜ ਜੰਤਰ ਮੰਤਰ ਵਿਖੇ ਮਹਿਲਾ ਪਹਿਲਵਾਨਾਂ ਨੂੰ ਮਿਲੀ। ਉਨ੍ਹਾਂ ਟਵੀਟ ਕੀਤਾ, ‘ਮੈਂ ਕੁੜੀਆਂ (ਪਹਿਲਵਾਨਾਂ) ਨੂੰ ਦੁਬਾਰਾ ਮਿਲਣ ਆਈ ਹਾਂ ਕਿਉਂਕਿ ਇਹ ਮੇਰਾ ਫਰਜ਼ ਹੈ। ਪਹਿਲਵਾਨ ਵਿਨੇਸ਼ ਫੋਗਾਟ ਅਤੇ ਸਾਕਸ਼ੀ ਮਲਿਕ ਨੇ ਸਾਨੂੰ ਦੱਸਿਆ ਕਿ ਉਨ੍ਹਾਂ ‘ਤੇ ਤਸ਼ੱਦਦ ਕੀਤਾ ਜਾ ਰਿਹਾ ਸੀ ਅਤੇ ਉੱਥੇ ਪੁਲੀਸ ਅਧਿਕਾਰੀ ਸਨ, ਜੋ ਸ਼ਰਾਬੀ ਸਨ ਅਤੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਗਿਆ ਸੀ। ਮੈਂ ਉਨ੍ਹਾਂ ਦੀ ਸੁਰੱਖਿਆ ਲਈ ਚਿੰਤਤ ਹਾਂ। ਦਿੱਲੀ ਪੁਲੀਸ ਬ੍ਰਿਜ ਭੂਸ਼ਨ ਨੂੰ ਕਿਉਂ ਬਚਾ ਰਹੀ ਹੈ? ਦਿੱਲੀ ਪੁਲੀਸ ਉਸ ਨੂੰ ਗ੍ਰਿਫਤਾਰ ਕਿਉਂ ਨਹੀਂ ਕਰ ਰਹੀ?

You must be logged in to post a comment Login