ਦਿੱਲੀ ਮੈਟਰੋ ਦੀਆਂ ਕੰਧਾਂ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ’ਚ ਦੋ ਕਾਬੂ

ਦਿੱਲੀ ਮੈਟਰੋ ਦੀਆਂ ਕੰਧਾਂ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ’ਚ ਦੋ ਕਾਬੂ

ਨਵੀਂ ਦਿੱਲੀ, 31 ਅਗਸਤ- ਦਿੱਲੀ ਪੁਲੀਸ ਨੇ ਜੀ-20 ਸੰਮੇਲਨ ਤੋਂ ਪਹਿਲਾਂ ਦਿੱਲੀ ਦੇ ਘੱਟੋ-ਘੱਟ ਪੰਜ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ 2 ਮੁਲਜ਼ਮਾਂ ਵਿੱਚੋਂ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦ ਕਿ ਦੂਜੇ ਨੂੰ ਹਿਰਾਸਤ ’ਚ ਲੈ ਲਿਆ ਹੈ। ਪੁਲੀਸ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਪ੍ਰੀਤਪਾਲ ਵਜੋਂ ਹੋਈ ਹੈ, ਜਦੋਂਕਿ ਹਿਰਾਸਤ ਵਿੱਚ ਲਏ ਵਿਅਕਤੀ ਦੀ ਪਛਾਣ ਰਾਜਵਿੰਦਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਦਿੱਲੀ ਪਹੁੰਚਦੇ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਉਨ੍ਹਾਂ ਤੋਂ ਪੁੱਛ ਪੜਤਾਲ ਜਾਰੀ ਹੈ। ਸ਼ਿਵਾਜੀ ਪਾਰਕ, ​​ਮਾਦੀਪੁਰ, ਪੱਛਮ ਵਿਹਾਰ, ਉਦਯੋਗ ਨਗਰ ਅਤੇ ਮਹਾਰਾਜਾ ਸੂਰਜਮਲ ਸਟੇਡੀਅਮ ਮੈਟਰੋ ਸਟੇਸ਼ਨ ਦੀਆਂ ਕੰਧਾਂ ‘ਤੇ ‘ਦਿੱਲੀ ਬਣੇਗਾ ਖਾਲਿਸਤਾਨ’ ਅਤੇ ‘ਖਾਲਿਸਤਾਨ ਜ਼ਿੰਦਾਬਾਦ’ ਵਰਗੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ। ਨੰਗਲੋਈ ਦੇ ਸਰਕਾਰੀ ਸਕੂਲ ਦੀ ਕੰਧ ਵੀ ਨਾਅਰੇ ਲਿਖੇ ਗਏ ਸਨ। ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ ਵੱਲੋਂ ਕਥਿਤ ਵੀਡੀਓ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ ਦਿਖਾਈ ਦੇ ਰਹੀਆਂ ਹਨ।

You must be logged in to post a comment Login