ਦਿੱਲੀ ਵਿੱਚ ਔਰਤਾਂ ਨੂੰ ਹਰ ਮਹੀਨੇ ਮਿਲਣਗੇ 2500 ਰੁਪਏ

ਨਵੀਂ ਦਿੱਲੀ, 8 ਮਾਰਚ : ਦਿੱਲੀ ਸਰਕਾਰ ਨੇ ਕੌਮਾਂਤਰੀ ਮਹਿਲ ਦਿਵਸ ਮੌਕੇ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਮਹਿਲਾ ਸਮਰਿਧੀ ਯੋਜਨਾ ਜਾਰੀ ਕਰ ਦਿੱਤੀ ਹੈ। ਇਸ ਤਹਿਤ ਦਿੱਲੀ ਵਿਚ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਮਹੀਨੇ ਮਿਲਣਗੇ। ਇਹ ਐਲਾਨ ਭਾਜਪਾ ਦੇ ਪ੍ਰਧਾਨ ਜੇ ਪੀ ਨੱਡਾ ਨੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਇਕ ਸਮਾਗਮ ਦੌਰਾਨ ਕੀਤਾ। ਇਸ ਤੋਂ ਪਹਿਲਾਂ ਦਿੱਲੀ ਕੈਬਨਿਟ ਦੀ ਸਵੇਰ ਵੇਲੇ ਹੋਈ ਮੀਟਿੰਗ ਵਿਚ ਇਸ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ। ਜਾਣਕਾਰੀ ਅਨੁਸਾਰ ਦਿੱਲੀ ਵਿਚ ਮਹਿਲਾ ਵੋਟਰਾਂ ਦੀ ਗਿਣਤੀ 72 ਲੱਖ ਹੈ।

ਇਹ ਕਿਆਸ ਲਾਏ ਜਾ ਰਹੇ ਹਨ ਕਿ ਇਸ ਯੋਜਨਾ ਦਾ 20 ਲੱਖ ਔਰਤਾਂ ਨੂੰ ਫਾਇਦਾ ਹੋਵੇਗਾ। ਇਸ ਯੋਜਨਾ ਤਹਿਤ ਹਰ ਉਸ ਔਰਤ ਨੂੰ 2500 ਰੁਪਏ ਪ੍ਰਤੀ ਮਹੀਨਾ ਮਿਲਣਗੇ ਜਿਸ ਦੀ ਆਮਦਨ ਤਿੰਨ ਲੱਖ ਤੋਂ ਜ਼ਿਆਦਾ ਨਾ ਹੋਵੇ ਤੇ ਪਰਿਵਾਰ ਇਨਕਮ ਟੈਕਸ ਨਾ ਭਰਦਾ ਹੋਵੇ, ਔਰਤ ਦੀ ਉਮਰ 18 ਤੋਂ 60 ਸਾਲ ਦਰਮਿਆਨ ਹੋਵੇ ਤੇ ਉਹ ਸਰਕਾਰੀ ਅਹੁਦੇ ’ਤੇ ਨਾ ਹੋਵੇ। ਇਸ ਯੋਜਨਾ ਦਾ ਫਾਇਦਾ ਲੈਣ ਲਈ ਈ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਹੈ। ਇਸ ਰਜਿਸਟਰੇਸ਼ਨ ਲਈ ਪੋਰਟਲ ਤੇ ਮੋਬਾਈਲ ਐਪ ਜਲਦੀ ਹੀ ਜਾਰੀ ਕੀਤਾ ਜਾਵੇਗਾ। ਔਰਤਾਂ ਇਸ ਯੋਜਨਾ ਦਾ ਫਾਇਦਾ ਲੈਣ ਲਈ ਵੋਟਰ ਕਾਰਡ, ਆਧਾਰ ਕਾਰਡ ਤੇ ਹੋਰ ਜ਼ਰੂਰੀ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣੇ ਆਪ ਨੂੰ ਰਜਿਸਟਰਡ ਕਰਵਾ ਸਕਦੀਆਂ ਹਨ।

You must be logged in to post a comment Login