ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਖਤ ਸੁਰੱਖਿਆ ਪ੍ਰਬੰਧ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਖਤ ਸੁਰੱਖਿਆ ਪ੍ਰਬੰਧ

ਨਵੀਂ ਦਿੱਲੀ, 25 ਜੂਨ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਸਥਿਤ ਕਮੇਟੀ ਦਫ਼ਤਰ ਵਿਖੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਦਫ਼ਤਰ ਦੇ ਮੁੱਖ ਗੇਟ ਅੱਗੇ ਸੁਰੱਖਿਆ ਦਸਤਾ ਤਾਇਨਾਤ ਹੈ, ਜਿਸ ਤੋਂ ਅੱਗੇ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਜਾਣ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਦੀ ਇਸ ਚੋਣ ਪ੍ਰਕਿਰਿਆ ਦੌਰਾਨ ਲੋੜ ਹੈ।ਖ਼ਬਰ ਲਿਖੇ ਜਾਣ ਤੱਕ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜ਼ਿਆਦਾਤਰ ਮੈਂਬਰ ਰਕਾਬਗੰਜ ਸਾਹਿਬ ਦੇ ਦਫ਼ਤਰ ਦੇ ਕਾਨਫਰੰਸ ਹਾਲ ਵਿੱਚ ਪਹੁੰਚ ਚੁੱਕੇ ਸਨ ਜਦੋਂ ਕਿ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪੌਣੇ 11 ਵਜੇ ਤੱਕ ਵੀ ਨਹੀਂ ਪਹੁੰਚੇ ਸਨ।

You must be logged in to post a comment Login