ਦਿੱਲੀ ਸਿੱਖ ਪ੍ਰਬੰਧਕ ਕਮੇਟੀ ਨੇ ਦਿਲਜੀਤ ਦੋਸਾਂਝ ਦੀ ਪਿੱਠ ਥਾਪੜੀ

ਦਿੱਲੀ ਸਿੱਖ ਪ੍ਰਬੰਧਕ ਕਮੇਟੀ ਨੇ ਦਿਲਜੀਤ ਦੋਸਾਂਝ ਦੀ ਪਿੱਠ ਥਾਪੜੀ

ਨਵੀਂ ਦਿੱਲੀ, 30 ਜੂਨ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਦੇ ਉੱਘੇ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ’ਸਰਦਾਰ ਜੀ 3’ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਦੇ ਮਾਮਲੇ ਵਿਚ ਗਾਇਕ ਦੀ ਪਿੱਠ ਥਾਪੜਦਿਆਂ ਕਿਹਾ ਹੈ ਕਿ ਦਸਤਾਰਧਾਰੀ ਗਾਇਕ ਨੂੰ ਬਦਨਾਮ ਕਰਨ ਦਾ ਯਤਨ ਨਹੀਂ ਹੋਣਾ ਚਾਹੀਦਾ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿਲਜੀਤ ਦੋਸਾਂਝ ਨੇ ਦੁਨੀਆਂ ਭਰ ਵਿਚ ਪੰਜਾਬੀਆਂ ਦਾ ਨਾਂ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਸ ਦੇ ਨਾਂ ’ਤੇ ਬੇਲੋੜਾ ਵਿਵਾਦ ਖੜ੍ਹਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਿਵੇਂ ਕਿ ਕੁਝ ਸੰਗਠਨ ਉਸ ’ਤੇ ਪਾਬੰਦੀ ਦੀ ਮੰਗ ਕਰ ਰਹੇ ਹਨ ਤਾਂ ਉਹ ਇਹ ਕਹਿਣਾ ਚਾਹੁੰਦੇ ਹਨ ਕਿ ਨੈਟਫਲਿੱਕਸ ਤੇ ਪ੍ਰਾਈਮ ਸਮੇਤ ਅਨੇਕਾਂ ਕੌਮਾਂਤਰੀ ਪਲੇਟਫਾਰਮਾਂ ’ਤੇ ਵਿਖਾਏ ਜਾਂਦੇ ਪਾਕਿਸਤਾਨੀ ਕੰਟੈਂਟ ’ਤੇ ਵੀ ਪਾਬੰਦੀ ਲੱਗਣੀ ਚਾਹੀਦੀ ਹੈ ਤੇ ਸਿਰਫ ਇਕਪਾਸੜ ਗੱਲ ਨਹੀਂ ਕੀਤੀ ਜਾਣੀ ਚਾਹੀਦੀ।

You must be logged in to post a comment Login