ਦਿ ਕੇਰਲ ਸਟੋਰੀ ’ਤੇ ਪੱਛਮੀ ਬੰਗਾਲ ’ਚ ਪਾਬੰਦੀ ਖ਼ਿਲਾਫ਼ ਪਟੀਸ਼ਨ ਉਪਰ ਸੁਪਰੀਮ ਕੋਰਟ 12 ਨੂੰ ਕਰੇਗੀ ਸੁਣਵਾਈ

ਦਿ ਕੇਰਲ ਸਟੋਰੀ ’ਤੇ ਪੱਛਮੀ ਬੰਗਾਲ ’ਚ ਪਾਬੰਦੀ ਖ਼ਿਲਾਫ਼ ਪਟੀਸ਼ਨ ਉਪਰ ਸੁਪਰੀਮ ਕੋਰਟ 12 ਨੂੰ ਕਰੇਗੀ ਸੁਣਵਾਈ

ਨਵੀਂ ਦਿੱਲੀ, 10 ਮਈ- ਫਿਲਮ ‘ਦਿ ਕੇਰਲਾ ਸਟੋਰੀ’ ਦੇ ਨਿਰਮਾਤਾਵਾਂ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ 12 ਮਈ ਨੂੰ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ, ਜਿਸ ਵਿਚ ਪੱਛਮੀ ਬੰਗਾਲ ਸਰਕਾਰ ਵੱਲੋਂ ਫਿਲਮ ਦੀ ਰਿਲੀਜ਼ ’ਤੇ ਰੋਕ ਲਗਾਉਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਨੇ ਬੈਂਚ ਦੇ ਸਾਹਮਣੇ ਤੁਰੰਤ ਸੂਚੀਬੱਧ ਕਰਨ ਲਈ ਮਾਮਲੇ ਦਾ ਜ਼ਿਕਰ ਕੀਤਾ। ਸਾਲਵੇ ਨੇ ਕਿਹਾ ਕਿ ਪਟੀਸ਼ਨ ਪੱਛਮੀ ਬੰਗਾਲ ਅਤੇ ਤਾਮਿਲਨਾਡੂ ’ਚ ਫਿਲਮ ’ਤੇ ਪਾਬੰਦੀ ਨੂੰ ਚੁਣੌਤੀ ਦਿੰਦੀ ਹੈ।

You must be logged in to post a comment Login