ਦੁਬਈ ਜਾ ਰਹੀ ਟੀਐੱਮਸੀ ਨੇਤਾ ਅਭਿਸ਼ੇਕ ਬੈਨਰਜੀ ਦੀ ਪਤਨੀ ਤੇ ਬੱਚਿਆਂ ਨੂੰ ਜਹਾਜ਼ ਚੜ੍ਹਨ ਤੋਂ ਰੋਕਿਆ

ਦੁਬਈ ਜਾ ਰਹੀ ਟੀਐੱਮਸੀ ਨੇਤਾ ਅਭਿਸ਼ੇਕ ਬੈਨਰਜੀ ਦੀ ਪਤਨੀ ਤੇ ਬੱਚਿਆਂ ਨੂੰ ਜਹਾਜ਼ ਚੜ੍ਹਨ ਤੋਂ ਰੋਕਿਆ

ਕੋਲਕਾਤਾ, 5 ਜੂਨ- ਤ੍ਰਿਣਮੂਲ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਪਾਰਟੀ ਦੇ ਲੋਕ ਸਭਾ ਮੈਂਬਰ ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜੀਰਾ ਨਰੂਲਾ ਬੈਨਰਜੀ ਨੂੰ ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਮੀਗ੍ਰੇਸ਼ਨ ਵਿਭਾਗ ਨੇ ਦੁਬਈ ਜਾਣ ਵਾਲੇ ਜਹਾਜ਼ ’ਚ ਸਵਾਰ ਹੋਣ ਤੋਂ ਰੋਕ ਦਿੱਤਾ। ਪਤਾ ਲੱਗਾ ਹੈ ਕਿ ਉਹ ਸੋਮਵਾਰ ਸਵੇਰੇ ਆਪਣੇ ਦੋ ਬੱਚਿਆਂ ਸਮੇਤ ਦੁਬਈ ਦੀ ਫਲਾਈਟ ਫੜਨ ਲਈ ਏਅਰਪੋਰਟ ਪਹੁੰਚੀ ਸੀ। ਉਸ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਰੋਕ ਦਿੱਤਾ ਗਿਆ ਅਤੇ ਬੋਰਡਿੰਗ ਤੋਂ ਇਨਕਾਰ ਕਰ ਦਿੱਤਾ। ਇਮੀਗ੍ਰੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਕੁਝ ਸ਼ੁਰੂਆਤੀ ਗੱਲਬਾਤ ਤੋਂ ਬਾਅਦ ਉਹ ਏਅਰਪੋਰਟ ਤੋਂ ਚਲੀ ਗਈ।

You must be logged in to post a comment Login