ਦੇਸ਼ ਦੇ ਖੇਤੀਬਾੜੀ ਸੈਕਟਰ ’ਚ ਸੁਧਾਰ ਜ਼ਰੂਰੀ : ਨੀਤੀ ਆਯੋਗ ਮੈਂਬਰ

ਦੇਸ਼ ਦੇ ਖੇਤੀਬਾੜੀ ਸੈਕਟਰ ’ਚ ਸੁਧਾਰ ਜ਼ਰੂਰੀ : ਨੀਤੀ ਆਯੋਗ ਮੈਂਬਰ

ਨਵੀਂ ਦਿੱਲੀ, 10 ਅਪਰੈਲ- ਨੀਤੀ ਆਯੋਗ ਦੇ ਮੈਂਬਰ (ਖੇਤੀਬਾੜੀ) ਰਮੇਸ਼ ਚੰਦ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀਆਂ ਬਿਹਤਰ ਕੀਮਤਾਂ ਦੇਣ ਦੇ ਯੋਗ ਬਣਾਉਣ ਲਈ ਖੇਤੀ ਖੇਤਰ ਵਿੱਚ ਸੁਧਾਰ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2022 ਵਿੱਚ ਖੇਤੀ ਖੇਤਰ ਦੀ ਵਿਕਾਸ ਦਰ 3 ਫੀਸਦੀ ਦੇ ਕਰੀਬ ਰਹੇਗੀ, ਜੇਕਰ ਮੌਨਸੂਨ ਤੇ ਹੋਰ ਹਾਲਾਤ ਢੁਕਵੇਂ ਰਹੇ ਤਾਂ ਵਿੱਤੀ ਸਾਲ 23 ਵਿੱਚ ਸੁਧਾਰ ਹੋ ਸਕਦਾ ਹੈ। ਖੇਤੀ ਸੈਕਟਰ ਲਈ ਸੁਧਾਰਾਂ ਦੀ ਲੋੜ ’ਤੇ ਜ਼ੋਰ ਉਨ੍ਹਾਂ ਅੱਜ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨਾਲ ਕਿਸਾਨਾਂ ਦੀ ਆਮਦਨ ਨੂੰ ਸਾਲ 2022 ਤੱਕ ਆਮਦਨ ਦੁੱਗਣੀ ਕਰਨ ਦੇ ਟੀਚੇ ਨੂੰ ਝਟਕਾ ਲੱਗਿਆ ਹੈ। ਉਨ੍ਹਾਂ ਨੇ ਖੇਤੀਬਾੜੀ ਸੁਧਾਰ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰਨ ਲਈ ਰਾਜਾਂ ਨਾਲ ਨਵੇਂ ਸਿਰੇ ਤੋਂ ਸਲਾਹ-ਮਸ਼ਵਰੇ ਸ਼ੁਰੂ ਕਰਨ ਦਾ ਸੁਝਾਅ ਵੀ ਦਿੱਤਾ

You must be logged in to post a comment Login