ਧਰਮਸੋਤ, ਉਸ ਦੇ ਓਐੱਸਡੀ ਤੇ ਮੀਡੀਆ ਸਲਾਹਕਾਰ ਦੇ ਪੁਲੀਸ ਰਿਮਾਂਡ ’ਚ ਤਿੰਨ ਦਿਨ ਦਾ ਵਾਧਾ

ਧਰਮਸੋਤ, ਉਸ ਦੇ ਓਐੱਸਡੀ ਤੇ ਮੀਡੀਆ ਸਲਾਹਕਾਰ ਦੇ ਪੁਲੀਸ ਰਿਮਾਂਡ ’ਚ ਤਿੰਨ ਦਿਨ ਦਾ ਵਾਧਾ

ਮੁਹਾਲੀ, 10 ਜੂਨ-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪਿਛਲੀ ਕਾਂਗਰਸ ਸਰਕਾਰ ਵਿੱਚ ਸਮਾਜ ਭਲਾਈ ਅਤੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਅਤੇ ਉਸ ਦੇ ਓਐੱਸਡੀ ਚਮਕੌਰ ਸਿੰਘ ਅਤੇ ਮੀਡੀਆ ਸਲਾਹਕਾਰ ਅਤੇ ਖੰਨਾ ਤੋਂ ਪੱਤਰਕਾਰ ਕਮਲਜੀਤ ਸਿੰਘ ਕਮਲ ਨੂੰ ਤਿੰਨ ਦਿਨ ਦਾ ਪੁਲੀਸ ਰਿਮਾਂਡ ਖਤਮ ਹੋਣ ‘ਤੇ ਅੱਜ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਇਨ੍ਹਾਂ ਤਿੰਨਾਂ ਦਾ ਤਿੰਨ ਦਿਨ ਦਾ ਹੋਰ ਰਿਮਾਂਡ ਦੇ ਦਿੱਤਾ। ਇਸ ਦੌਰਾਨ ਮੁਹਾਲੀ ਦੇ ਜ਼ਿਲ੍ਹਾ ਜੰਗਲਾਤ ਅਫਸਰ ਗੁਰਅਮਨਪ੍ਰੀਤ ਸਿੰਘ ਬੈਂਸ ਅਤੇ ਠੇਕੇਦਾਰ ਹਰਮੋਹਿੰਦਰ ਸਿੰਘ, ਜੋ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ, ਨੂੰ ਵੀ ਪ੍ਰੋਡਕਸ਼ਨ ਵਰੰਟ ‘ਤੇ ਲਿਆਂਦਾ ਗਿਆ।ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਲੈ ਲਿਆ ਗਿਆ। ਹੁਣ ਪੰਜਾਂ ਨੂੰ ਆਹਮੋ ਸਾਹਮਣੇ ਬਿਠਾ ਕੇ ਕਰਾਸ ਪੁੱਛ ਪੜਤਾਲ ਕੀਤੀ ਜਾਵੇਗੀ।ਵਿਜੀਲੈਂਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤੇ ਡੀਐੱਫਓ ਵੱਲੋਂ ਰਿਸ਼ਵਤ ਲੈਣ ਅਤੇ ਉਸ ਵੱਲੋਂ ਕੀਤੇ ਖੁਲਾਸੇ ਤੋਂ ਬਾਅਦ ਸਾਧੂ ਸਿੰਘ ਧਰਮਸੋਤ, ਓਐੱਸਡੀ ਅਤੇ ਮੀਡੀਆ ਸਲਾਹਕਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

You must be logged in to post a comment Login