ਧਾਮੀ ਦੇ ਅਸਤੀਫ਼ੇ ਉੱਤੇ ਚਰਚਾ ਲਈ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਬੈਠਕ ਜਾਰੀ

ਧਾਮੀ ਦੇ ਅਸਤੀਫ਼ੇ ਉੱਤੇ ਚਰਚਾ ਲਈ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਬੈਠਕ ਜਾਰੀ

ਅੰਮ੍ਰਿਤਸਰ, 7 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਰਹੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਦੀ ਤਰੀਕ ਤੈਅ ਕਰਨ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਮਨਜ਼ੂਰ ਜਾਂ ਨਾ-ਮਨਜ਼ੂਰ ਕਰਨ ਬਾਰੇ ਚਰਚਾ ਹੋਵੇਗੀ। ਅੰਤਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਨੂੰ ਮਿਲਣ ਵਾਸਤੇ ਭੇਜੀ ਗਈ ਪੰਜ ਮੈਂਬਰੀ ਕਮੇਟੀ ਦੀ ਰਿਪੋਰਟ ਵੀ ਵਿਚਾਰੀ ਜਾਵੇਗੀ। ਇਹ ਕਮੇਟੀ ਬੀਤੇ ਦਿਨ ਐਡਵੋਕੇਟ ਧਾਮੀ ਨੂੰ ਮਿਲ ਕੇ ਆਈ ਹੈ ਅਤੇ ਕਮੇਟੀ ਨੇ ਅਸਤੀਫਾ ਵਾਪਸ ਲੈਣ ਦੀ ਅਪੀਲ ਕੀਤੀ ਸੀ। ਜ਼ਿਕਰਯੋਗ ਹੈ ਕਿ ਅੰਤਰਿੰਗ ਕਮੇਟੀ ਦੀ ਪਿਛਲੀ ਮੀਟਿੰਗ ਵਿੱਚ ਐਡਵੋਕੇਟ ਧਾਮੀ ਦੇ ਅਸਤੀਫੇ ਨੂੰ ਪੈਂਡਿੰਗ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਮਿਲਣ ਵਾਸਤੇ ਇੱਕ ਪੰਜ ਮੈਂਬਰੀ ਕਮੇਟੀ ਭੇਜਣ ਦਾ ਫੈਸਲਾ ਕੀਤਾ ਗਿਆ ਸੀ।

You must be logged in to post a comment Login