ਧੋਨੀ ਵੱਲੋਂ ਦਾਇਰ ਮਾਣਹਾਨੀ ਮਾਮਲੇ ’ਚ ਅਦਾਲਤ ਨੇ ਆਈਪੀਐੱਸ ਅਧਿਕਾਰੀ ਨੂੰ ਸਜ਼ਾ ਸੁਣਾਈ

ਧੋਨੀ ਵੱਲੋਂ ਦਾਇਰ ਮਾਣਹਾਨੀ ਮਾਮਲੇ ’ਚ ਅਦਾਲਤ ਨੇ ਆਈਪੀਐੱਸ ਅਧਿਕਾਰੀ ਨੂੰ ਸਜ਼ਾ ਸੁਣਾਈ

ਚੇਨਈ, 15 ਦਸੰਬਰ- ਮਦਰਾਸ ਹਾਈ ਕੋਰਟ ਨੇ ਅੱਜ ਸਾਬਕਾ ਭਾਰਤੀ ਕ੍ਰਿਕਟ ਕਪਤਾਨ ਮਹਿੰਦਰ ਸਿੰਘ ਧੋਨੀ ਵੱਲੋਂ ਦਾਇਰ ਅਦਾਲਤੀ ਮਾਣਹਾਨੀ ਦੇ ਮਾਮਲੇ ਵਿੱਚ ਤਾਮਿਲ ਨਾਡੂ ਦੇ ਭਾਰਤੀ ਪੁਲੀਸ ਸੇਵਾ (ਆਈਪੀਐੱਸ) ਅਧਿਕਾਰੀ ਜੀ. ਸੰਪਤ ਕੁਮਾਰ ਨੂੰ 15 ਦਿਨਾਂ ਦੀ ਕੈਦ ਦੀ ਸਜ਼ਾ ਸੁਣਾਈ ਹੈ। ਜਸਟਿਸ ਐੱਸਐੱਸ ਸੁੰਦਰ ਅਤੇ ਜਸਟਿਸ ਸੁੰਦਰ ਮੋਹਨ ਦੇ ਡਿਵੀਜ਼ਨ ਬੈਂਚ ਨੇ ਸੰਪਤ ਕੁਮਾਰ ਨੂੰ ਸਜ਼ਾ ਖ਼ਿਲਾਫ਼ ਅਪੀਲ ਦਾਇਰ ਕਰਨ ਦਾ ਮੌਕਾ ਦੇਣ ਲਈ ਸਜ਼ਾ ਨੂੰ 30 ਦਿਨਾਂ ਲਈ ਮੁਅੱਤਲ ਕਰ ਦਿੱਤਾ। ਧੋਨੀ ਨੇ ਸੁਪਰੀਮ ਕੋਰਟ ਅਤੇ ਹਾਈ ਕੋਰਟ ਖ਼ਿਲਾਫ਼ ਕਥਿਤ ਤੌਰ ‘ਤੇ ਅਪਮਾਨਜਨਕ ਬਿਆਨ ਦੇਣ ਲਈ ਆਈਪੀਐੱਸ ਅਧਿਕਾਰੀ ਦੇ ਖਿਲਾਫ ਅਦਾਲਤ ਦੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਧੋਨੀ ਨੇ 2014 ‘ਚ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਸੱਟੇਬਾਜ਼ੀ ‘ਚ ਆਪਣੇ ਨਾਂ ਦੀ ਵਰਤੋਂ ਕਰਨ ’ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ ਅਤੇ 100 ਕਰੋੜ ਰੁਪਏ ਦਾ ਮੁਆਵਜ਼ਾ ਮੰਗਿਆ ਸੀ। ਇਸ ਮਾਮਲੇ ‘ਚ ਦਾਇਰ ਸੰਪਤ ਕੁਮਾਰ ਦੇ ਜਵਾਬੀ ਹਲਫ਼ਨਾਮੇ ‘ਚ ਨਿਆਂਪਾਲਿਕਾ ਵਿਰੁੱਧ ਕੀਤੀਆਂ ਟਿੱਪਣੀਆਂ ਲਈ ਉਸ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਗਈ ਹੈ।

You must be logged in to post a comment Login