ਨਗਰ ਕੀਰਤਨ ਸ੍ਰੀਨਗਰ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ

ਨਗਰ ਕੀਰਤਨ ਸ੍ਰੀਨਗਰ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ

ਸ੍ਰੀਨਗਰ, 19 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀਨਗਰ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋ ਗਿਆ ਹੈ। ਨਗਰ ਕੀਰਤਨ ਦੇ ਆਰੰਭ ਹੋਣ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕੀਰਤਨ ਦਰਬਾਰ ਵਿਚ ਦਰਸ਼ਨ ਕਰਨ ਲਈ ਪੁੱਜੇ।ਇਸ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਲਈ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ, ਮੀਤ ਹੇਅਰ, ਮਲਵਿੰਦਰ ਸਿੰਘ ਕੰਗ, ਪੰਜਾਬ ਦੇ ਮੰਤਰੀਆਂ ਵਿੱਚੋ ਡਾ. ਰਵਜੋਤ ਸਿੰਘ, ਹਰਦੀਪ ਸਿੰਘ ਮੁੰਡੀਆ, ਤਰਨਦੀਪ ਸਿੰਘ ਸੌਂਦ. ਬਲਜੀਤ ਕੌਰ, ਸਪੀਕਰ ਕੁਲਤਾਰ ਸਿੰਘ ਸੰਧਵਾਂ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਪੰਜਾਬ ਦੇ ਮੁੱਖ ਸਕੱਤਰ ਸਮੇਤ ਹੋਰ ਬਹੁਤ ਸਾਰੇ ਅਧਿਕਾਰੀ ਹਾਜ਼ਰ ਸਨ।

 

You must be logged in to post a comment Login