ਨਰਿੰਦਰ ਮੋਦੀ 11 ਜੁਲਾਈ ਨੂੰ ਪੰਜਾਬ ਦੌਰੇ ਤੇ

ਨਰਿੰਦਰ ਮੋਦੀ 11 ਜੁਲਾਈ ਨੂੰ ਪੰਜਾਬ ਦੌਰੇ ਤੇ

ਸ੍ਰੀ ਮੁਕਤਸਰ ਸਾਹਿਬ, 7 ਜੁਲਾਈ – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜੁਲਾਈ ਨੂੰ ਪੰਜਾਬ ਦੌਰੇ ਤੇ ਆ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਨੇ ਦੱਸਿਆ ਕਿ ਉਹ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਤਹਿਸੀਲ ਮਲੋਟ ਵਿਖੇ ਅਕਾਲੀ-ਭਾਜਪਾ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਰੈਲੀ ‘ਚ ਪੰਜਾਬ ਤੋਂ ਇਲਾਵਾ ਹਰਿਆਣਾ ਤੇ ਰਾਜਸਥਾਨ ਦੇ ਕਿਸਾਨ ਵੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਦੌਰੇ ਸਬੰਧੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ।

You must be logged in to post a comment Login