ਨਸ਼ਾ ਤਸਕਰਾਂ ਨੂੰ ਫਾਂਸੀ ਦੀ ਸਜ਼ਾ ਦਾ ਪ੍ਰਸਤਾਵ ਪਾਸ

ਚੰਡੀਗੜ੍ਹ : ਨਸ਼ਿਆਂ ਦੇ ਮੁੱਦੇ ‘ਤੇ ਸੋਮਵਾਰ ਨੂੰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਵੱਡਾ ਫੈਸਲਾ ਲਿਆ ਗਿਆ ਹੈ। ਸੂਤਰਾਂ ਮੁਤਾਬਕ ਇਸ ਮੀਟਿੰਗ ‘ਚ ਨਸ਼ਾ ਤਸਕਰਾਂ ਦੀ ਫਾਂਸੀ ਦੀ ਸਜ਼ਾ ਦੇਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਡਰੱਗ ਸਮੱਗਲਰਾਂ ਨੂੰ ਸਖਤ ਸਜ਼ਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਉਹ ਇਕ ਡਰੱਗ ਫਰੀ ਪੰਜਾਬ ਦੇ ਨਾਲ ਖੜ੍ਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਤੋਂ ਪਹਿਲਾਂ ਪੁਲਸ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਇਸ ਸਬੰਧੀ ਵਿਚਾਰ-ਚਰਚਾ ਕੀਤੀ।
ਬੀਤੇ ਦਿਨੀਂ ਨਸ਼ਿਆਂ ਕਾਰਨ ਹੋਈਆਂ ਨੌਜਵਾਨਾਂ ਦੀਆਂ ਮੌਤਾਂ ਨੇ ਪੰਜਾਬ ਸਰਕਾਰ ਦੇ ਪਸੀਨੇ ਛੁਡਾ ਦਿੱਤੇ ਹਨ, ਜਿਸ ਕਾਰਨ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ‘ਚ ਕੈਬਨਿਟ ਬੈਠਕ ਬੁਲਾਈ ਗਈ ਸੀ। ਇਸ ਬੈਠਕ ਦੌਰਾਨ ਪੰਜਾਬ ‘ਚ ਵਧ ਰਹੇ ਨਸ਼ਿਆਂ ਨੂੰ ਦੇਖਦੇ ਹੋਏ ਵੱਡਾ ਫੈਸਲਾ ਲਿਆ ਗਿਆ ਹੈ।

You must be logged in to post a comment Login