ਪਟਿਆਲਾ, 6 ਅਗਸਤ – ਪੰਜਾਬ ਸਰਕਾਰ ਵਲੋਂ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਐਸ. ਐਸ. ਪੀ. ਪਟਿਆਲਾ ਸ. ਮਨਦੀਪ ਸਿੰਘ ਸਿੱਧੂ ਨੇ ਨਸ਼ਿਆਂ ਦੇ ਕਾਰੋਬਾਰ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਸ਼ਾਮਲ ਚਾਰ ਪੁਲਿਸ ਮੁਲਾਜ਼ਮਾਂ ‘ਤੇ ਕਾਰਵਾਈ ਕਰਦਿਆਂ ਚਾਰਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ। ਇਨ੍ਹਾਂ ‘ਚ ਸਹਾਇਕ ਥਾਣੇਦਾਰ (ਲੋਕਲ ਰੈਂਕ) ਬਲਵਿੰਦਰ ਸਿੰਘ, ਹੈੱਡ ਕਾਂਸਟੇਬਲ ਰਣਜੀਤ ਸਿੰਘ, ਕਾਂਸਟੇਬਲ ਸੋਮ ਨਾਥ, ਕਾਂਸਟੇਬਲ ਜਗਵਿੰਦਰ ਸਿੰਘ ਦੇ ਨਾਂ ਸ਼ਾਮਲ ਹਨ।
You must be logged in to post a comment Login