ਨਹੀਂ ਰਹੇ ਪੰਜਾਬੀ ਸਰੋਤਿਆਂ ਨੂੰ ਹਸਾਉਣ ਵਾਲੇ ਜਸਵਿੰਦਰ ਭੱਲਾ

ਨਹੀਂ ਰਹੇ ਪੰਜਾਬੀ ਸਰੋਤਿਆਂ ਨੂੰ ਹਸਾਉਣ ਵਾਲੇ ਜਸਵਿੰਦਰ ਭੱਲਾ

ਮੁਹਾਲੀ, 22 ਅਗਸਤ: ਆਪਣੀ ਖੂਬਸੂਰਤ ਕਾਮੇਡੀ ਰਾਹੀਂ ਦਰਸ਼ਕਾਂ ਦੇ ਹਸਾ ਹਸਾ ਕੇ ਢਿੱਡੀ ਪੀੜਾਂ ਪਵਾਉਣ ਵਾਲੇ ਜਸਵਿੰਦਰ ਭੱਲਾ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦੀ ਮੌਤ ਨਾਲ ਦੁਨੀਆਂ ਭਰ ਵਿੱਚ ਵਸਦੇ ਲੱਖਾਂ ਕਰੋੜਾਂ ਚਹੇਤਿਆਂ ਦੀਆਂ ਅੱਖਾਂ ਵਿੱਚ ਹੰਝੂ ਹਨ।ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਲੁਧਿਆਣਾ ਵਿਖੇ ਪਿਤਾ ਮਾਸਟਰ ਬਹਾਦਰ ਸਿੰਘ ਭੱਲਾ ਦੇ ਘਰ ਹੋਇਆ। ਉਨ੍ਹਾਂ ਨੇ ਮੁਢਲੀ ਵਿੱਦਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਤੋਂ ਹਾਸਲ ਕੀਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਬੀ.ਐੱਸਸੀ ਐਗਰੀਕਲਚਰ ਕੀਤੀ। ਇਸੇ ਯੂਨੀਵਰਸਿਟੀ ਤੋਂ ਐੱਮ.ਐੱਸਸੀ ਐਗਰੀਕਲਚਰ ਦੀ ਪੜ੍ਹਾਈ ਕੀਤੀ। ਉਸ ਤੋਂ ਬਾਅਦ ਉਨ੍ਹਾਂ ਚੌਧਰੀ ਚਰਨ ਸਿੰਘ ਪੋਸਟ ਗ੍ਰੈਜੂਏਟ ਕਾਲਜ ਮੇਰਠ ਤੋਂ ਪੀਐੱਚ.ਡੀ ਕੀਤੀ। ਉਪਰੰਤ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਸਹਾਇਕ ਪ੍ਰੋਫੈਸਰ ਵਜੋਂ ਭਰਤੀ ਹੋਏ ਅਤੇ 31 ਮਈ 2020 ਨੂੰ ਵਿਸਥਾਰ ਸਿੱਖਿਆ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਵਜੋਂ ਸੇਵਾ ਮੁਕਤ ਹੋਏ।

You must be logged in to post a comment Login