ਨਾਬਾਲਗ ਨਾਲ ਬਲਾਤਕਾਰ ਦੇ ਦੋਸ਼ ਹੇਠ ਹਾਕੀ ਉਲੰਪੀਅਨ ਵਰੁਣ ਕੁਮਾਰ ’ਤੇ ਕੇਸ ਦਰਜ

ਨਾਬਾਲਗ ਨਾਲ ਬਲਾਤਕਾਰ ਦੇ ਦੋਸ਼ ਹੇਠ ਹਾਕੀ ਉਲੰਪੀਅਨ ਵਰੁਣ ਕੁਮਾਰ ’ਤੇ ਕੇਸ ਦਰਜ

ਬੰਗਲੌਰ, 6 ਫਰਵਰੀ- ਭਾਰਤੀ ਹਾਕੀ ਖਿਡਾਰੀ ਵਰੁਣ ਕੁਮਾਰ ਖ਼ਿਲਾਫ਼ ਪੋਕਸੋ (ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ) ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਔਰਤ ਨੇ ਉਸ ’ਤੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਕਈ ਵਾਰ ਬਲਾਤਕਾਰ ਕਰਨ ਦਾ ਦੋਸ਼ ਲਾਇਆ ਹੈ। ਏਅਰਲਾਈਨ ਕੰਪਨੀ ਵਿੱਚ ਕੰਮ ਕਰਨ ਵਾਲੀ ਮਹਿਲਾ ਨੇ ਦਾਅਵਾ ਕੀਤਾ ਕਿ ਜਦੋਂ ਉਹ 2018 ਵਿੱਚ ਅਰਜੁਨ ਐਵਾਰਡੀ ਵਰੁਣ ਦੇ ਸੰਪਰਕ ਵਿੱਚ ਆਈ ਤਾਂ ਉਹ 17 ਸਾਲ ਦੀ ਸੀ। ਉਸ ਸਮੇਂ ਵਰੁਣ ਇੱਥੇ ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਕੇਂਦਰ ‘ਚ ਸਿਖਲਾਈ ਲੈ ਰਿਹਾ ਸੀ। ਵਰੁਣ ਨੇ ਉਸ ਨਾਲ ਸੋਸ਼ਲ ਮੀਡੀਆ ਰਾਹੀਂ ਸੰਪਰਕ ਕੀਤਾ ਤੇ ਮਿਲਣ ਲਈ ਜ਼ੋਰ ਪਾਇਆ। ਜੁਲਾਈ 2019 ’ਚ ਉਸ ਨੇ ਔਰਤ ਨੂੰ ਹੋਟਲ ’ਚ ਸੱਦਿਆ। ਉਸ ਸਮੇਂ ਪੀੜਤ ਨਾਬਾਲਗ ਸੀ। ਇਸ ਦੇ ਬਾਵਜੂਦ ਵਰੁਣ ਨੇ ਉਸ ਨਾਲ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਏ। ਇਸ ਮਗਰੋਂ ਕਈ ਵਾਰ ਅਜਿਹਾ ਕੀਤਾ। ਵਰੁਣ, ਜੋ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲਾ ਹੈ, 2017 ਵਿੱਚ ਭਾਰਤ ਲਈ ਪਹਿਲੀ ਵਾਰ ਖੇਡਿਆ ਸੀ। ਟੋਕੀਓ ਓਲੰਪਿਕ 2020 ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੇ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਸਰਕਾਰ ਨੇ ਵੀ ਵਰੁਣ ਨੂੰ 1 ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ। ਉਹ 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਟੀਮ ਦਾ ਵੀ ਹਿੱਸਾ ਸੀ।

You must be logged in to post a comment Login