ਨਾਭਾ ਵਿਚ ਇਕ ਵਾਰ ਫਿਰ ਸ੍ਰੀ ਗੁਟਕਾ ਸਾਹਿਬ ਜੀ ਦੀ ਬੇਅਦਬੀ

ਨਾਭਾ ਵਿਚ ਇਕ ਵਾਰ ਫਿਰ ਸ੍ਰੀ ਗੁਟਕਾ ਸਾਹਿਬ ਜੀ ਦੀ ਬੇਅਦਬੀ

ਨਾਭਾ – ਕੁੱਝ ਅਰਸੇ ਤੋਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਘਟਨਾ ਨਾਭਾ ਦੇ ਸ਼ਿਵਪੁਰੀ ਮੁਹੱਲੇ ਵਿਚ ਦੇਖਣ ਨੂੰ ਮਿਲੀ, ਜਦੋਂ ਕੂੜੇ ਦੇ ਢੇਰ ਵਿਚ ਸ੍ਰੀ ਗੁਟਕਾ ਸਾਹਿਬ ਦੇ ਸਰੂਪ ਕਿਸੇ ਸ਼ਰਾਰਤੀ ਅਨਸਰ ਵਲੋਂ ਅਗਨੀ ਭੇਂਟ ਕਰ ਦਿੱਤੇ ਗਏ। ਬਾਅਦ ਵਿਚ ਇਹ ਘਟਨਾ ਇਲਾਕੇ ਵਿਚ ਫੈਲ ਗਈ ਅਤੇ ਹੁਣ ਸਿੱਖ ਸੰਗਤ ਵਿਚ ਰੋਸ ਪਾਇਆ ਜਾ ਰਿਹਾ ਹੈ। ਇਲਾਕਾ ਵਾਸੀਆਂ ਦੀ ਮੰਗ ਹੈ ਕਿ ਦੋਸ਼ੀਆਂ ਨੂੰ ਜਲਦੀ ਫੜ ਕੇ ਸਖਤ ਕਾਰਵਾਈ ਕੀਤੀ ਜਾਵੇ।
ਕਾਲੋਨੀ ਵਾਸੀ ਲਖਵਿੰਦਬ ਸਿੰਘ ਅਨੁਸਾਰ ਇਕ ਘਰ ਦੀ ਸਫਾਈ ਕੀਤੀ ਗਈ ਸੀ ਅਤੇ ਮੰਨਿਆ ਜਾ ਰਿਹਾ ਹੈ ਕਿ ਸਫਾਈ ਦੌਰਾਨ ਹੀ ਅੱਗ ਲਾਈ ਗਈ ਹੈ ਜੋ ਮੰਦਭਾਗੀ ਘਟਨਾ ਹੈ। ਬਜ਼ੁਰਗ ਔਰਤ ਰਣਜੀਤ ਕੌਰ ਨੇ ਦੱਸਿਆ ਕਿ ਜਦੋਂ ਮੈਂ ਅੱਗ ਭੇਂਟ ਹੁੰਦੇ ਹੋਏ ਸਰੂਪ ਦੇਖੇ ਤਾਂ ਮੈਂ ਲੋਕਾਂ ਦੀ ਮਦਦ ਨਾਲ ਇਨ੍ਹਾਂ ਸਰੂਪਾਂ ਨੂੰ ਅੱਗ ਵਿਚੋਂ ਬਾਹਰ ਕੱਢਿਆ। ਟਕਸਾਲੀ ਆਗੂ ਮੱਖਣ ਸਿੰਘ ਟੋਡਰਵਾਲ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਡੀ. ਐਸ. ਪੀ. ਚੰਦ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੱਚਾਈ ਦਾ ਪਤਾ ਲਾਇਆ ਜਾ ਰਿਹਾ ਹੈ ਅਤੇ ਦੋਸ਼ੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ।

You must be logged in to post a comment Login