ਨਿਊਯਾਰਕ ਪੁਲੀਸ ਦੇ ਸਿੱਖ ਅਧਿਕਾਰੀ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਮਾਮਲਾ ਭਾਰਤ ਨੇ ਬਾਇਡਨ ਪ੍ਰਸ਼ਾਸਨ ਕੋਲ ਉਠਾਇਆ

ਨਿਊਯਾਰਕ ਪੁਲੀਸ ਦੇ ਸਿੱਖ ਅਧਿਕਾਰੀ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਮਾਮਲਾ ਭਾਰਤ ਨੇ ਬਾਇਡਨ ਪ੍ਰਸ਼ਾਸਨ ਕੋਲ ਉਠਾਇਆ

ਨਿਊਯਾਰਕ, 11 ਅਗਸਤ- ਵਾਸ਼ਿੰਗਟਨ ਸਥਿਤ ਭਾਰਤੀ ਸਫ਼ਾਰਤਖਾਨੇ ਨੇ ਨਿਊਯਾਰਕ ਰਾਜ ਦੇ ਪੁਲੀਸ ਜਵਾਨ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਮਾਮਲਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਕੋਲ ਉਠਾਇਆ ਹੈ। ਨਿਊਯਾਰਕ ਸਟੇਟ ਦੇ ਫੌਜੀ ਚਰਨਜੋਤ ਟਿਵਾਣਾ ਨੇ ਪਿਛਲੇ ਸਾਲ ਮਾਰਚ ਵਿੱਚ ਆਪਣੇ ਵਿਆਹ ਮੌਕੇ ਦਾੜ੍ਹੀ ਰੱਖਣ ਦੀ ਇਜਾਜ਼ਤ ਮੰਗੀ ਸੀ।  ਉਸ ਦੀ ਬੇਨਤੀ ਨੂੰ ਇਸ ਅਧਾਰ ‘ਤੇ ਰੱਦ ਕਰ ਦਿੱਤਾ ਗਿਆ ਸੀ ਕਿ ਲੋੜ ਪੈਣ ’ਤੇ ਗੈਸ ਮਾਸਕ ਪਹਿਨਣ ਮੌਕੇ ਦਾੜ੍ਹੀ ਕਾਰਨ ਸੁਰੱਖਿਆ ਜੋਖਮ ਪੈਦਾ ਹੋ ਸਕਦਾ ਹੈ। ਇੱਥੇ ਭਾਰਤੀ ਅਧਿਕਾਰੀਆਂ ਨੇ ਇਹ ਮੁੱਦਾ ਨਿਊਯਾਰਕ ਰਾਜ ਦੇ ਗਵਰਨਰ ਦੇ ਦਫ਼ਤਰ ਕੋਲ ਉਠਾਇਆ ਅਤੇ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਇਹ ਮਾਮਲਾ ਬਾਇਡਨ ਪ੍ਰਸ਼ਾਸਨ ਦੇ ਸੀਨੀਅਰ ਕੋਲ ਉਠਾਇਆ। ਅਧਿਕਾਰੀਆਂ ਨੇ ਦੱਸਿਆ ਕਿ ਨਿਊਯਾਰਕ ਸਟੇਟ ਪੁਲੀਸ ਅਤੇ ਗਵਰਨਰ ਦਫ਼ਤਰ ਵੀ ਇਸ ‘ਤੇ ਕੰਮ ਕਰ ਰਹੇ ਹਨ।

You must be logged in to post a comment Login