ਨਿਊਯਾਰਕ, 21 ਅਕਤੂਬਰ- ਨਿਊਯਾਰਕ ਸਿਟੀ ਵਿਚ ਪਿਛਲੇ ਹਫ਼ਤੇ ਮੈਟਰੋਪੋਲੀਟਨ ਟਰਾਂਸਪੋਰਟੇਸ਼ਨ ਅਥਾਰਟੀ (ਐੱਮਟੀਏ) ਦੀ ਬੱਸ ਵਿਚ ਸਵਾਰ ਸਿੱਖ ਨੌਜਵਾਨ ‘ਤੇ ਹਮਲਾ ਕਰਨ ਦੇ ਦੋਸ਼ ਵਿੱਚ 26 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ‘ਤੇ ਨਫ਼ਰਤੀ ਅਪਰਾਧ ਦੇ ਹਮਲੇ ਦਾ ਦੋਸ਼ ਲਗਾਇਆ ਗਿਆ ਹੈ। ਈਸਟ ਹਾਰਲੇਮ ਦੇ ਰਹਿਣ ਵਾਲੇ ਕ੍ਰਿਸਟੋਫਰ ਫਿਲੀਪੀਓਕਸ, ਜਿਸ ਨੂੰ ਦੇਰ ਰਾਤ ਗ੍ਰਿਫਤਾਰ ਕੀਤਾ ਗਿਆ ਸੀ, ਨੇ 19 ਸਾਲਾ ਮਨੀ ਸੰਧੂ ਨੂੰ ਕਈ ਵਾਰ ਮੁੱਕੇ ਮਾਰੇ ਤੇ ਉਸ ਦੀ ਪੱਗ ਲਾਹੁਣ ਦੀ ਕੋਸ਼ਿਸ਼ ਕੀਤੀ।

You must be logged in to post a comment Login