ਨਿਤੀਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਨਿਤੀਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਪਟਨਾ, 10 ਅਗਸਤ-ਜਨਤਾ ਦਲ (ਯੂਨਾਈਟਿਡ) ਦੇ ਨੇਤਾ ਨਿਤੀਸ਼ ਕੁਮਾਰ ਨੇ ਅੱਜ ਬਾਅਦ ਦੁਪਹਿਰ ਅੱਠਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਬਿਹਾਰ ਦੇ ਰਾਜਪਾਲ ਫਾਗੂ ਚੌਹਾਨ ਨੇ ਰਾਜ ਭਵਨ ‘ਚ ਸਮਾਰੋਹ ਦੌਰਾਨ ਸ੍ਰੀ ਕੁਮਾਰ (71) ਨੂੰ ਅਹੁਦੇ ਦੀ ਸਹੁੰ ਚੁਕਾਈ। ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨੇਤਾ ਤੇਜਸਵੀ ਯਾਦਵ ਨੇ ਵੀ ਸਹੁੰ ਚੁੱਕੀ। ਉਨ੍ਹਾਂ ਦੇ ਦੂਜੀ ਵਾਰ ਉਪ ਮੁੱਖ ਮੰਤਰੀ ਬਣਨ ਦੀ ਸੰਭਾਵਨਾ ਹੈ। ਮਹਾਗਠਜੋੜ ਦੀ ਅਗਵਾਈ ਕਰ ਰਹੀ ਰਾਸ਼ਟਰੀ ਜਨਤਾ ਦਲ ਨੇ ਮੰਗਲਵਾਰ ਨੂੰ ਸ੍ਰੀ ਕੁਮਾਰ ਨੂੰ ਆਪਣਾ ਨੇਤਾ ਚੁਣਿਆ ਸੀ। ਸਮਾਗਮ ਵਿੱਚ ਰਾਬੜੀ ਦੇਵੀ ਆਪਣੇ ਪਰਿਵਾਰ ਨਾਲ ਪੁੱਜੀ ਪਰ ਲਾਲੂ ਯਾਦਵ ਦਿੱਲੀ ’ਚ ਹੋਣ ਕਾਰਨ ਹਾਜ਼ਰ ਨਹੀਂ ਸਨ।

You must be logged in to post a comment Login