ਨਿਤੀਸ਼ ਤੇ ਤੇਜਸਵੀ ਇੱਕੋ ਫਲਾਈਟ ਰਾਹੀਂ ਦਿੱਲੀ ਪਹੁੰਚੇ

ਨਿਤੀਸ਼ ਤੇ ਤੇਜਸਵੀ ਇੱਕੋ ਫਲਾਈਟ ਰਾਹੀਂ ਦਿੱਲੀ ਪਹੁੰਚੇ

ਪਟਨਾ, 5 ਜੂਨ- ਐੱਨਡੀਏ ਅਤੇ ‘ਇੰਡੀਆ’ ਗੱਠਜੋੜ ਦੀਆਂ ਬੁੱਧਵਾਰ ਨੂੰ ਭਾਈਵਾਲਾਂ ਦੀਆਂ ਵੱਖ-ਵੱਖ ਬੈਠਕਾਂ ਤੈਅ ਹੋਣ ਦੇ ਨਾਲ ਹੀ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਨ੍ਹਾਂ ਦੇ ਕੱਟੜ ਵਿਰੋਧੀ ਰਾਸ਼ਟਰੀ ਜਨਤਾ ਦਲ ਦੇ ਤੇਜਸਵੀ ਯਾਦਵ ਅੱਜ ਰਾਸ਼ਟਰੀ ਰਾਜਧਾਨੀ ਲਈ ਪਟਨਾ ਸਾਹਿਬ ਤੋਂ ਦਿੱਲੀ ਰਵਾਨਾ ਹੋਏ। ਸੂਤਰਾਂ ਨੇ ਦੱਸਿਆ ਕਿ ਪਟਨਾ ਹਵਾਈ ਅੱਡੇ ਤੋਂ ਇਹ ਦੋਵੇਂ ਇਕੋ ਉਡਾਣ ਰਾਹੀਂ ਦਿੱਲੀ ਪਹੁੰਚ ਗਏ ਹਨ। ਐਨਡੀਏ ਸਹਿਯੋਗੀ ਜਨਤਾ ਦਲ (ਯੂ) ਨੇ ਬਿਹਾਰ ਦੀਆਂ 40 ਲੋਕ ਸਭਾ ਸੀਟਾਂ ਵਿੱਚੋਂ 12 ਸੀਟਾਂ ਜਿੱਤੀਆਂ ਹਨ ਅਤੇ ਸਰਕਾਰ ਬਣਾਉਣ ਵਿੱਚ ਇੱਕ ਅਹਿਮ ਖਿਡਾਰੀ ਵਜੋਂ ਉਭਰਿਆ ਹੈ ਕਿਉਂਕਿ ਭਾਜਪਾ ਆਪਣੇ ਦਮ ‘ਤੇ ਲੋਕ ਸਭਾ ਵਿੱਚ ਬਹੁਮਤ ਹਾਸਲ ਕਰਨ ਵਿੱਚ ਅਸਫਲ ਰਹੀ ਹੈ। ਤੇਜਸਵੀ ਯਾਦਵ ਦੀ ਰਾਸ਼ਟਰੀ ਜਨਤਾ ਦਲ (ਆਰਜੇਡੀ) ਜੋ ਇੰਡੀਆ ਗੱਠਜੋੜ ਦੀ ਭਾਈਵਾਲ ਹੈ, ਨੇ ਲੋਕ ਸਭਾ ਦੀਆਂ ਚਾਰ ਸੀਟਾਂ ਹਾਸਲ ਕੀਤੀਆਂ ਹਨ।

You must be logged in to post a comment Login