ਨਿਹੰਗਾਂ ਦੇ ਪੁਲੀਸ ਰਿਮਾਂਡ ’ਚ ਦੋ ਦਿਨ ਦਾ ਵਾਧਾ

ਨਿਹੰਗਾਂ ਦੇ ਪੁਲੀਸ ਰਿਮਾਂਡ ’ਚ ਦੋ ਦਿਨ ਦਾ ਵਾਧਾ

ਚੰਡੀਗੜ੍ਹ, 23 ਅਕਤੂਬਰ : ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੀ ਅਦਾਲਤ ਨੇ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨ ਧਰਨੇ ਵਾਲੀ ਥਾਂ ਨੇੜੇ ਦਲਿਤ ਮਜ਼ਦੂਰ ਦੀ ਬੇਰਹਿਮੀ ਨਾਲ ਹੱਤਿਆ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਚਾਰ ਨਿਹੰਗਾਂ ਦੇ ਪੁਲੀਸ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ। ਹਰਿਆਣਾ ਪੁਲੀਸ ਨੇ ਸਰਬਜੀਤ ਸਿੰਘ, ਨਰਾਇਣ ਸਿੰਘ, ਗੋਵਿੰਦਪ੍ਰੀਤ ਸਿੰਘ ਅਤੇ ਭਗਵੰਤ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਸੋਨੀਪਤ ਦੇ ਡੀਐੱਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਅਦਾਲਤ ਨੇ ਚਾਰਾਂ ਦੇ ਪੁਲੀਸ ਰਿਮਾਂਡ ਨੂੰ ਦੋ ਦਿਨਾਂ ਲਈ ਵਧਾ ਦਿੱਤਾ ਹੈ।

You must be logged in to post a comment Login